ਅੰਮ੍ਰਿਤਸਰ ਰੇਲ ਹਾਦਸੇ 'ਚ ਸਿੱਧੂ ਜੋੜੇ ਨੂੰ ਰਾਹਤ
ਅੰਮ੍ਰਿਤਸਰ, 6 ਦਸੰਬਰ 2018 - ਅੰਮ੍ਰਿਤਸਰ 'ਚ ਦੁਸਹਿਰੇ ਦੀ ਸ਼ਾਮ ਵਾਪਰੇ ਭਿਅਨਕ ਰੇਲ ਹਾਦਸੇ 'ਚੋਂ ਸਿੱਧੂ ਜੋੜੇ ਨੂੰ ਮੈਜਿਸਟ੍ਰੇਟੀ ਜਾਂਚ 'ਚੋਂ ਰਾਹਤ ਮਿਲ ਗਈ ਹੈ। ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਜਾਂਚ ਕਰ ਰਹੇ ਜਲੰਧਰ ਡਿਵੀਜ਼ਨਲ ਕਮਿਸ਼ਨਰ ਪੁਰਸ਼ਾਰਥਾ ਅਨੁਸਾਰ ਦਰਦਨਾਕ ਹਾਦਸੇ 'ਚ ਸਿੱਧੂ ਜੋੜਾ ਕਿਸੇ ਵੀ ਤਰ੍ਹਾਂ ਨਾਲ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਸਿਵਲ ਪ੍ਰਸ਼ਾਸਨ, ਮਿਊਂਸਪਲ ਕਾਰਪੋਰੇਸ਼ਨ, ਰੇਲਵੇ ਅਤੇ ਪੁਲਿਸ ਅਧਿਕਾਰੀਆਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਇਸ ਤੋਂ ਪਹਿਲਾਂ ਰੇਲਵੇ ਸੁਰੱਖਿਆ ਬਾਰੇ ਕਮਿਸ਼ਨਰ ਕੇ ਪਾਠਕ ਵੱਲੋਂ ਜਾਂਚ ਕੀਤੀ ਗਈ ਸੀ ਜਿਸ 'ਚ ਉਹਨਾਂ ਨੇ ਰੇਲ ਟ੍ਰੈਕ 'ਤੇ ਖੜ੍ਹੇ ਲੋਕਾਂ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਸੀ।