ਨਵਜੋਤ ਸਿੱਧੂ ਨੂੰ ਡਾਕਟਰਾਂ ਦੀ ਪੰਜ ਦਿਨ ਲਈ ਬੈੱਡ ਰੈਸਟ ਦੀ ਸਲਾਹ
ਚੰਡੀਗੜ੍ਹ, 6 ਦਸੰਬਰ 2018: ਸਥਾਨਕ ਸਰਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ੍ਰੀ ਨਵਜੋਤ ਸਿੰਘ ਸਿੱਧੂ 17 ਦਿਨਾਂ ਦੇ ਇਕ ਚੋਣ ਪ੍ਰਚਾਰ ਮੁਹਿੰਮ ਵਿਚ ਸਨ, ਜਿਸ ਵਿਚ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ 70 ਤੋਂ ਵੱਧ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕੀਤਾ। ਜਿਸ ਕਾਰਨ ਉਨ੍ਹਾਂ ਨੂੰ ਗਲੇ ਦੀ ਸਮੱਸਿਆ ਖੜ੍ਹੀ ਹੋ ਗਈ। ਡਾਕਟਰਾਂ ਨੇ ਕਿਹਾ ਕਿ ਉਹ ਆਪਣੀ ਅਵਾਜ਼ ਗੁਆ ਸਕਦੇ ਹਨ ਕਿਉਂਕਿ ਉਹਨਾਂ ਦੀਆਂ ਵੋਕਲ ਕਾਰਡਜ਼ ਲਗਾਤਾਰ ਭਾਸ਼ਣਾਂ ਕਾਰਨ ਪ੍ਰਭਾਵਿਤ ਹੋਈਆਂ ਹਨ। ਇਸੇ ਲਈ ਡਾਕਟਰਾਂ ਨੇ ਉਨ੍ਹਾਂ ਨੂੰ 3 ਤੋਂ 5 ਦਿਨ ਦਾ ਆਰਾਮ ਕਰਨ ਦਾ ਸੁਝਾਅ ਦਿੱਤਾ ਹੈ।