ਚੰਡੀਗੜ੍ਹ, 6 ਦਸੰਬਰ 2018 - ਮਨੀਲਾ 'ਚ ਰੋਜ਼ੀ ਰੋਟੀ ਕਮਾਉਣ ਗਏ ਗੜ੍ਹਸ਼ੰਕਰ ਦੇ 30 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਗੜ੍ਹਸ਼ੰਕਰ ਨਜ਼ਦੀਕ ਪਿੰਡ ਘਾਗੋਂ ਗੁਰੂ ਦਾ ਰਹਿਣ ਵਾਲਾ ਸੀ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਕਰੀਬ ੯ ਸਾਲਾਂ ਤੋਂ ਮਨੀਲਾ 'ਚ ਰਹਿ ਰਿਹਾ ਸੀ। ਮ੍ਰਿਤਕ ਸੰਜੀਵ ਕੁਮਾਰ ਫਾਈਨਾਂਸ ਦਾ ਕੰਮ ਕਰਦਾ ਸੀ। ਅਣਪਛਾਤੇ ਹਮਲਾਵਰਾਂ ਨੇ ਸੰਜੀਵ ਕੁਮਾਰ ਦੇ ਸਿਰ ਵਿਚ 3 ਗੋਲੀਆਂ ਮਾਰੀਆਂ ਤੇ ਫ਼ਰਾਰ ਹੋ ਗਏ ਤੇ ਸੰਜੀਵ ਕੁਮਾਰ ਨੇ ਮੌਕੇ 'ਤੇ ਦਮ ਤੋੜ ਦਿੱਤਾ।