ਜੀ ਐੱਸ ਪੰਨੂ
ਪਟਿਆਲਾ, 7 ਦਸੰਬਰ 2018
ਸੂਬੇ ਦੇ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੀ ਗਈ ਪੰਜਾਬ ਸਰਕਾਰ ਦੀ ਨਿਵੇਕਲੀ ਕਰਜ਼ਾ ਰਾਹਤ ਸਕੀਮ ਦੇ ਅਗਲੇ ਪੜਾਅ ਅਧੀਨ ਸੂਬੇ ਦੇ ਕਮਰਸ਼ੀਅਲ ਬੈਂਕਾਂ ਨਾਲ ਜੁੜੇ 1 ਲੱਖ 9 ਹਜ਼ਾਰ 730 ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਪ੍ਰਦਾਨ ਕਰਨ ਦੀ ਸ਼ੁਰੂਆਤ 7 ਦਸੰਬਰ ਨੂੰ ਸਵੇਰੇ 11 ਵਜੇ ਪਟਿਆਲਾ ਤੋਂ ਹੋਵੇਗੀ ,ਜਦੋ ਕਿ 1815 ਕਰੋੜ ਕਰਜਾ ਮੁਆਫੀ ਰਾਹਤ 3ਲੱਖ 17ਹਜਾਰ 939 ਕਿਸਾਨਾਂ ਨੂੰ ਪਹਿਲਾ ਹੀ ਦਿਤੀ ਜਾ ਚੁਕੀ ਹੈ।
ਇੱਥੇ ਸਰਹਿੰਦ ਰੋਡ 'ਤੇ ਪਿੰਡ ਬਾਰਨ ਨੇੜੇ ਸਥਿਤ ਓਮੈਕਸ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਕਿਸਾਨ ਕਰਜਾ ਰਾਹਤ ਪ੍ਰਮਾਣ ਪੱਤਰ ਵੰਡਣ ਦੇ ਇਸ ਵਿਸ਼ਾਲ ਰਾਜ ਪੱਧਰੀ ਸਮਾਗਮ 'ਚ ਮੁੱਖ ਮੰਤਰੀ ਕੈਪਟਨਅਮਰਿੰਦਰ ਸਿੰਘ ਖ਼ੁਦ ਸ਼ਿਰਕਤ ਕਰਕੇ ਲਾਭਪਾਤਰੀ ਕਿਸਾਨਾਂ ਨੂੰ ਪ੍ਰਮਾਣ ਪੱਤਰ ਸੌਂਪਣਗੇ। ਇਸ ਮੌਕੇ ਉਨਾਂ ਦੇ ਨਾਲ ਪੰਜਾਬ ਮੰਤਰੀ ਮੰਡਲ ਦੇ ਸੀਨੀਅਰ ਮੰਤਰੀ ਵੀ ਮੌਜੂਦ ਰਹਿਣਗੇ।
ਇਸ ਵਿਸ਼ਾਲ ਰਾਜ ਪੱਧਰੀ ਸਮਾਗਮ ਚ ਪਟਿਆਲਾ ਸਮੇਤ ਲੁਧਿਆਣਾ, ਫ਼ਤਹਿਗੜ ਸਾਹਿਬ ਤੇ ਸੰਗਰੂਰ ਜ਼ਿਲਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਲਾਭਪਾਤਰੀ ਕਿਸਾਨ ਸ਼ਮੂਲੀਅਤ ਕਰਨਗੇ।ਇਸ ਮੌਕੇ ਇਸ ਵਿਸ਼ਾਲ ਸਮਾਗਮ ਵਿੱਚ ਜਦੋਂ ਕਿ ਪੰਜਾਬ ਦੇ ਉੱਘੇ ਗਾਇਕ ਕੁਲਵਿੰਦਰ ਬਿੱਲਾ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕਰਨਗੇ।
ਇਸ ਵਿਸ਼ਾਲ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ. ਗੁਰਕਿਰਤ ਕ੍ਰਿਪਾਲ ਸਿੰਘ, ਆਈ.ਜੀ.ਪਟਿਆਲਾ ਜੋਨ ਸ. ਏ.ਐਸ. ਰਾਏ, ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਸ੍ਰੀ ਰਾਹੁਲ ਸਿੰਧੂ,ਆਰ.ਟੀ.ਏ. ਸ. ਗੁਰਪ੍ਰੀਤ ਸਿੰਘ ਥਿੰਦ, ਐਸ.ਪੀ ਸ. ਕੇਸਰ ਸਿੰਘ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸ. ਹਰਮੀਤ ਸਿੰਘ ਹੁੰਦਲ, ਐਸ.ਡੀ.ਐਮ. ਪਟਿਆਲਾ ਸ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਰਾਜਪੁਰਾ ਸ੍ਰੀਸ਼ਿਵ ਕੁਮਾਰ, ਐਸ.ਡੀ.ਐਮ. ਸਮਾਣਾ ਸ੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ, ਸਹਾਇਕ ਕਮਿਸ਼ਨਰ (ਜ) ਸ੍ਰੀ ਨਮਨ ਮੜਕਨ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੱਡੀ ਗਿਣਤੀ 'ਚਮੌਜੂਦ ਸਨ।