← ਪਿਛੇ ਪਰਤੋ
ਬਰਗਾੜੀ, 9 ਦਸੰਬਰ 2018 - 1 ਜੂਨ 2018 ਤੋਂ ਬਰਗਾੜੀ ਵਿਖੇ ਇਨਸਾਫ ਮੋਰਚੇ 'ਤੇ ਬੈਠੇ ਪੰਥਕ ਆਗੂਆਂ ਦਾ ਅੱਜ ਮੋਰਚਾ ਖ਼ਤਮ ਹੋ ਸਕਦਾ ਹੈ। ਕੈਪਟਨ ਸਰਕਾਰ ਚੋਂ ਦੋ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਤ੍ਰਿਪਤ ਰਜਿੰਦਰ ਬਾਜਵਾ ਅੱਜ ਮੋਰਚੇ ਚ ਪੁੱਜ ਗਏ ਹਨ ਤੇ ਪੰਥਕ ਆਗੂਆਂ ਨਾਲ ਗੱਲਬਾਤ ਕਰਨਗੇ। ਉਮੀਦ ਲਾਈ ਜਾ ਰਹੀ ਹੈ ਕਿ ਸਰਕਾਰ ਤੇ ਪੰਥਕ ਆਗੂਆਂ ਦੀ ਆਪਸੀ ਸਹਿਮਤੀ ਤੋਂ ਬਾਅਦ ਇਹ ਮੋਰਚਾ ਖ਼ਤਮ ਹੋ ਸਕਦਾ ਹੈ। ਅੱਜ ਬਰਗਾੜੀ ਮੋਰਚੇ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਵੀ ਪਾਇਆ ਗਿਆ ਹੈ ਤੇ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਮੋਰਚਾ ਖ਼ਤਮ ਹੋ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਤੇ ਹੋਰ ਪੰਥਕ ਮੰਗਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜੱਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਬਰਗਾੜੀ ਵਿਖੇ 'ਇਨਸਾਫ਼ ਮੋਰਚਾ ਬਰਗਾੜੀ' 1 ਜੂਨ ਤੋਂ ਸ਼ੁਰੂ ਕੀਤਾ ਗਿਆ ਸੀ।
Total Responses : 942