ਐੱਸ. ਏ. ਐੱਸ. ਨਗਰ, 10 ਦਸੰਬਰ 2018 - ਮੁਹਾਲੀ ਵਿਚਲੇ ਸੈਕਟਰ 78 ਦੇ ਸਟੇਡੀਅਮ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਹੋਰ ਕਈ ਕਾਂਗਰਸੀ ਆਗੂ ਪਹੁੰਚੇ ਹਨ।
ਇਸ ਫੇਰੀ ਤਹਿਤ ਉਨ੍ਹਾਂ ਵਲੋਂ ਸੈਕਟਰ-78 ਸਥਿਤ ਗਮਾਡਾ ਸਪੋਰਟਸ ਕੰਪਲੈਕਸ ਵਿਖੇ ਨਹਿਰੂ ਖ਼ਾਨਦਾਨ ਨਾਲ ਸੰਬੰਧਿਤ ਅੰਗਰੇਜ਼ੀ ਦੇ ਰੋਜ਼ਾਨਾ ਅਖ਼ਬਾਰ 'ਨੈਸ਼ਨਲ ਹੈਰਾਲਡ' ਨਾਲ ਪਿਛਲੇ ਕਈ ਸਾਲਾਂ ਤੋਂ ਜੁੜੇ ਹੋਏ 'ਨਵਜੀਵਨ' ਅਖ਼ਬਾਰ ਨੂੰ ਦੁਬਾਰਾ ਚਾਲੂ ਕਰਨ ਅਤੇ ਮਹਾਤਮਾ ਗਾਂਧੀ ਦੇ 150ਵੇਂ ਸਾਲ ਦੀ ਯਾਦ 'ਚ ਕਰਵਾਏ ਜਾ ਰਹੇ ਸਮਾਗਮ 'ਚ ਸ਼ਿਰਕਤ ਕੀਤੀ ਗਈ ਹੈ।
ਦੱਸਦੇਈਏ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖ਼ਰਾਬ ਸਿਹਤ ਦੇ ਚੱਲਦਿਆਂ ਅੱਜ ਦੇ ਇਸ ਸਮਾਗਮ ਵਿਚ ਨਹੀਂ ਪਹੁੰਚ ਸਕੇ।