← ਪਿਛੇ ਪਰਤੋ
ਚੰਚੰਡੀਗੜ੍ਹ, 10 ਦਸੰਬਰ 2018 - ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ, ਪੰਜਾਬ ਸ. ਨਵਜੋਤ ਸਿੰਘ ਸਿੱਧੂ ਦੀ ਸਿਹਤ ਵਿੱਚ ਸੁਧਾਰ ਵੇਖਣ ਨੂੰ ਮਿਲਿਆ ਹੈ ਅਤੇ ਪਿਛਲੇ ਇੱਕ ਹਫ਼ਤੇ ਤੋਂ ਚੱਲ ਰਹੀਆਂ ਇਲਾਜ ਸਬੰਧੀ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਉਨ•ਾਂ ਦੇ ਗਲੇ ਵਿਚਲੀਆਂ ਗੰਢਾਂ ਅਤੇ ਜ਼ਖ਼ਮ ਠੀਕ ਹੋ ਚੁੱਕੇ ਹਨ ਅਤੇ ਬਲੀਡਿੰਗ ਪੂਰੀ ਤਰ•ਾਂ ਬੰਦ ਹੋ ਚੁੱਕੀ ਹੈ। ਇਹ ਜਾਣਕਾਰੀ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ। ਅੱਜ ਅਪੋਲੋ ਹਸਪਤਾਲ ਨਵੀਂ ਦਿੱਲੀ ਵਿਖੇ ਡਾਕਟਰਾਂ ਵੱਲੋਂ ਸ. ਸਿੱਧੂ ਨੂੰ ਅਗਲੇ ਇੱਕ ਹਫ਼ਤੇ ਲਈ ਗੱਲਬਾਤ ਦੌਰਾਨ ਸ਼ਬਦਾਂ ਵਿੱਚ ਲੰਮਾ ਅੰਤਰਾਲ ਰੱਖਣ ਅਤੇ ਉੱਚੀ ਆਵਾਜ਼ ਵਿੱਚ ਗੱਲ ਨਾ ਕਰਨ ਦਾ ਸੁਝਾਅ ਦਿੱਤਾ ਗਿਆ ਹੈ। ਉਨ•ਾਂ ਦੇ ਗਲੇ ਤੋਂ ਪਤਲੀ ਬਾਮ ਕੋਟਿੰਗ ਹਟਾ ਦਿੱਤੀ ਗਈ ਹੈ ਅਤੇ ਖੁੱਲ• ਕੇ ਗੱਲ ਕਰਨ ਅਤੇ ਆਪਣੇ ਆਮ ਕੰਮ ਮੁੜ ਸ਼ੁਰੂ ਕਰਨ ਲਈ ਉਨ•ਾਂ ਨੂੰ ਵਿਸ਼ੇਸ਼ ਕਿਸਮ ਦੀ ਦਵਾਈ ਦਿੱਤੀ ਜਾਵੇਗੀ।
Total Responses : 188