ਚੰਡੀਗੜ੍ਹ, 15 ਦਸੰਬਰ 2018 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਪ੍ਰਸਤਾਵਿਤ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਨੂੰਛੇਤੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ |
ਭਾਰਤ ਸਰਕਾਰ ਨੇ ਇਸ ਐਕਸਪ੍ਰੈਸਵੇਅ ਨੂੰ ਗਰੀਨਫੀਲਡ ਪ੍ਰਾਜੈਕਟ ਵਜੋਂ ਪ੍ਰਸਤਾਵਿਤ ਕੀਤਾ ਹੈ ਜੋ ਕੌਮੀ ਰਾਜਧਾਨੀ ਨੂੰ ਮਹੱਤਵਪੂਰਨ ਧਾਰਮਿਕ ਸ਼ਹਿਰਾਂ ਅੰਮਿ੍ਤਸਰ (ਪੰਜਾਬ) ਅਤੇ ਕੱਟੜਾ (ਜੰਮੂ ਤੇ ਕਸ਼ਮੀਰ) ਨਾਲ ਜੋੜੇਗਾ |
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲ ਕੇ ਇਸ ਪ੍ਰਸਤਾਵਿਤਐਕਸਪ੍ਰੈਸਵੇਅ ਪ੍ਰਾਜੈਕਟ ਦੀ ਸੇਧ ਬਾਰੇ ਵਿਚਾਰ ਕੀਤੀ ਗਈ ਸੀ ਜੋ ਹਰਿਆਣਾ ਅਤੇ ਪੰਜਾਬ ਵਿੱਚੋਂ ਗੁਜ਼ਰਦਾ ਹੋਇਆ ਅੰਮਿ੍ਤਸਰ ਤੱਕ ਜਾਵੇਗਾ | ਇਸ ਪਿੱਛੋਂ ਪੰਜਾਬ ਸਰਕਾਰ ਨੇ ਅੰਮਿ੍ਤਸਰ ਤੋਂ ਇਸ ਸੇਧ ਨੂੰ ਸ਼ੁਰੂਕਰਨ ਆਪਣੀ ਸਹਿਮਤੀ ਦੇ ਦਿੱਤੀ ਸੀ ਜੋ ਸਿੱਧਾ ਅੰਤਰਰਾਸ਼ਟਰੀ ਹਵਾਈ ਅੱਡਾ, ਨਵੀਂ ਦਿੱਲੀ ਵਿਖੇ ਜਾਵੇਗਾ | ਹਾਲਾਂਕਿ ਕੇਂਦਰੀ ਆਵਾਜਾਈ ਅਤੇ ਹਵਾਈਵੇਜ਼ ਮੰਤਰਾਲੇ ਵੱਲੋਂ ਇਸ ਸੇਧ ਨੂੰ ਪ੍ਰਵਾਨਗੀ ਦੇਣ ਬਾਰੇ ਰਸਮੀਫੈਸਲਾ ਅਜੇ ਕੀਤਾ ਜਾਣਾ ਹੈ |
ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਹ ਪ੍ਰਾਜੈਕਟ ਛੇਤੀ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ ਜਿਸ ਨਾਲ ਜਿੱਥੇ ਸੜਕੀ ਸੰਪਰਕ ਵਿੱਚ ਹੋਰ ਸੁਧਾਰ ਹੋਵੇਗਾ, ਉਥੇ ਹੀ ਖਿੱਤੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ |