ਨਵਾਂ ਸ਼ਹਿਰ, 15 ਦਸੰਬਰ 2018: ਭਾਰਤ ਦੇ ਚੋੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜਾਂ ਦੀ ਪੜਤਾਲ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋੋਣ ਅਫ਼ਸਰ ਵਿਨੈ ਬਬਲਾਨੀ ਵਲੋੋਂ ਵਿਧਾਨ ਸਭਾ ਹਲਕਾ 47-ਨਵਾਂਸ਼ਹਿਰ ਦੇ ਚੋੋਣਕਾਰ ਰਜਿਸਟੇ੍ਰਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟੇ੍ਰਟ ਡਾ. ਵਿਨੀਤ ਕੁਮਾਰ ਦੇ ਦਫ਼ਤਰ ਵਿਚ ਫਾਰਮਾਂ ਦੀ ਚੈਕਿੰਗ ਕੀਤੀ ਗਈ।
ਪੜਤਾਲ ਦੌਰਾਨ ਜ਼ਿਲ੍ਹਾ ਚੋੋਣ ਅਫ਼ਸਰ ਵਲੋਂ ਜਿਸ ਬੂਥ ਵਿਚ 2 ਫ਼ੀਸਦੀ ਤੋੋਂ ਵੱਧ ਕਟੌਤੀ ਕੀਤੀ ਗਈ ਹੈ, ਵਿਚੋਂ ਰੈਂਡਮਲੀ ਬੂਥ ਦੀ ਚੋਣ ਕਰਦੇ ਹੋਏ ਚੋਣਕਾਰ ਰਜਿਸਟੇਸ਼ਨ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਇਸ ਗੱਲ ਦਾ ਖਾਸ ਧਿਆਨ ਰਖਿਆ ਜਾਵੇ ਕਿ ਗਲਤੀ ਨਾਲ ਵੀ ਕਿਸੇ ਯੋਗ ਵਿਅਕਤੀ ਦੀ ਵੋਟ ਨਾ ਕੱਟੀ ਜਾਵੇ ਅਤੇ ਕੋਈ ਵੀ ਯੋਗ ਵਿਅਕਤੀ ਜੋ ਮਿਤੀ 1-1-2019 ਨੂੰ ਅਪਣੀ 18 ਸਾਲ ਦੀ ਉਮਰ ਪੂਰੀ ਕਰ ਲੈਂਦਾ ਹੈ, ਉਹ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਇਹ ਵੀ ਕਿਹਾ ਗਿਆ ਕਿ ਵੋਟ ਕੇਵਲ ਇੱਕ ਥਾਂ ’ਤੇ ਹੀ ਬਣਾਈ ਜਾ ਸਕਦੀ। ਇਸ ਮੌਕੇ ਸ੍ਰੀ ਬਬਲਾਨੀ ਵਲੋੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋੋਕ ਸਭਾ ਚੋਣਾਂ-2019 ਵਿਚ ਦਿਵਿਆਂਗ ਮਤਦਾਤਾਵਾਂ ਦੀ 100 ਫ਼ੀਸਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਿੱਚ 570 ਦਿਵਿਆਂਗ ਵੋਟਰਾਂ ਦੀ ਪਹਿਚਾਣ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫਸਰ ਵਲੋੋਂ ਚੋਣਕਾਰ ਰਜਿਸਟੇ੍ਰਸ਼ਨ ਅਫਸਰ ਅਤੇ ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫਸਰ ਨੂੰ ਚੋੋਣਾਂ ਨਾਲ ਸਬੰਧਤ ਹਰ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ। ਇਸ ਮੌਕੇ ਹਰੀਸ਼ ਕੁਮਾਰ, ਤਹਿਸੀਲਦਾਰ (ਚੋਣ) ਵੀ ਮੌਜੂਦ ਸਨ।
ਫ਼ੋਟੋ ਕੈਪਸ਼ਨ: 15.12.18 ਵੈਰੀਫ਼ਿਕੇਸ਼ਨ ਨਵਾਂਸ਼ਹਿਰ: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜਾਂ ਦੀ ਪੜਤਾਲ ਕਰਦੇ ਹੋਏ।