← ਪਿਛੇ ਪਰਤੋ
ਜੀ ਐੱਸ ਪੰਨੂ
ਪਟਿਆਲਾ , 25 ਦਸੰਬਰ: ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪਰਨੀਤ ਕੌਰ ਨੇ ਸ਼ਹਿਰ ਵਿੱਚ ਈਸਾਈ ਭਾਈਚਾਰੇ ਵੱਲੋਂ ਪ੍ਰਭੂ ਈਸਾ ਮਸੀਹ ਦੇ ਜਨਮ ਦਿਨ 'ਤੇ ਆਯੋਜਿਤ ਕੀਤੇ ਗਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਸਾਰਿਆਂ ਨੂੰ ਵਧਾਈ ਦਿੱਤੀ ,ਸ਼੍ਰੀਮਤੀ ਪਰਨੀਤ ਕੌਰ ਨੇ ਪ੍ਰਭੂ ਈਸਾ ਮਸੀਹ ਵੱਲੋਂ ਦਿਖਾਏ ਗਏ ਰਸਤੇ 'ਤੇ ਚੱਲਣ ਅਤੇ ਸਮਾਜ ਪ੍ਰਤੀ ਕੀਤੇ ਗਏ ਕੰਮਾਂ ਅਤੇ ਦਿੱਤੀ ਗਈ ਕੁਰਬਾਨੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਨੇਕੀ ਦੇ ਰਸਤੇ ਉੱਤੇ ਚੱਲਣਾ ਚਾਹੀਦਾ ਹੈ ਭਾਵੇਂ ਕਿੰਨੀਆਂ ਵੀ ਰੁਕਾਵਟਾਂ ਕਿਉਂ ਨਾ ਆਉਣ। ਸ਼੍ਰੀਮਤੀ ਪਰਨੀਤ ਕੌਰ ਨੇ ਜਿੱਥੇ ਸਵੇਰੇ ਸ਼ਹਿਰ ਦੇ ਬਾਰਾਂਦਰੀ ਬਾਗ ਵਿੱਚ ਸਥਿਤ ਗਿਰਜਾ ਘਰ ਵਿੱਚ ਮੱਥਾ ਟੇਕਿਆ ਅਤੇ ਤੋਹਫੇ ਵੰਡੇ, ਉੱਥੇ ਕੰਮਿਊਨਿਟੀ ਸੈਂਟਰ ਮਾਡਲ ਟਾਉਨ ਅਤੇ ਸੇਂਟ ਪੀਟਰਸ ਸਕੂਲ ਵਿਖੇ ਸਥਿਤ ਗਿਰਜਾ ਘਰ ਅਤੇ ਕਲੋਨੀ ਸਥਿਤ ਗਿਰਜਾ ਘਰ ਵਿੱਚ ਆਜੋਜਿਤ ਕੀਤੇ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲਿਆ । ਇਸ ਮੌਕੇ ਉਨਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਚਾਰ ਚਰਚਾ ਵੀ ਕੀਤੀ। ਇਸ ਮੌਕੇ ਉਹਨਾਂ ਪ੍ਰਭੂ ਈਸਾ ਮਸੀਹ ਦੇ ਜਨਮ ਦਿਵਸ 'ਤੇ ਈਸਾਈ ਭਾਈਚਾਰੇ ਨੂੰ ਤੋਹਫੇ ਵੰਡਣ ਦੇ ਨਾਲ ਨਾਲ ਉਨਾਂ ਦੀ ਪੁਰਾਣੀ ਚੱਲੀ ਆ ਰਹੀ ਮੰਗ ਉੱਤੇ ਮੇਅਰ ਸ਼੍ਰੀ ਸੰਜੀਵ ਸ਼ਰਮਾ ਬਿੱਟੂ ਦੇ ਨਾਲ ਦੱਸਿਆ ਕਿ ਘਲੋੜੀ ਗੇਟ ਖੇਤਰ ਵਿੱਚ ਈਸਾਈ ਭਾਈਚਾਰੇ ਲਈ ਕਬਰਗਾਹ ਦੀ ਉਸਾਰੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਯੋਜਨਾ ਦਾ ਖਾਕਾ ਪੂਰੀ ਤਰਾਂ ਤਿਆਰ ਹੈ । ਉਹਨਾਂ ਕਿਹਾ ਕਿ ਇਸਾਈ ਭਾਈਚਾਰੇ ਦੇ ਕੁਝ ਪ੍ਰਤਿਨਿੱਧੀਆਂ ਨੂੰ ਸ਼ਾਮਲ ਕਰਕੇ ਇੱਕ ਕਮੇਟੀ ਬਣਾਈ ਜਾਵੇਗੀ । ਜਿਸ ਦੇ ਮਸ਼ਵਰੇ ਨਾਲ ਹੀ ਕਬਰਗਾਹ ਭਾਈਚਾਰੇ ਦੇ ਹਵਾਲੇ ਕਰ ਦਿੱਤੀ ਜਾਵੇਗੀ ।
Total Responses : 934