ਪਟਿਆਲਾ, 27 ਦਸੰਬਰ 2018 : ਨਗਰ ਨਿਗਮ ਪਟਿਆਲਾ ਵੱਲੋਂ ਸਾਲ 2018-19 ਲਈ ਪ੍ਰਾਪਰਟੀ ਟੈਕਸ ਭਰਨ ਦੀ ਆਖਰੀ ਮਿਤੀ 31 ਦਸੰਬਰ ਤੋਂ ਪਹਿਲਾਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ 29 ਅਤੇ 30 ਦਸੰਬਰ ਨੂੰ ਛੁੱਟੀ ਵਾਲੇ ਦਿਨ ਟੈਕਸ ਭਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ਼੍ਰੀ ਅੰਕੁਰ ਮਹਿੰਦਰੂ ਨੇ ਦੱਸਿਆ ਕਿ ਪਟਿਆਲਾ ਵਾਸੀ 31 ਦਸੰਬਰ ਤੋਂ ਪਹਿਲਾਂ ਟੈਕਸ ਜਮਾ ਕਰਵਾਕੇ 10 ਫੀਸਦੀ ਵਾਧੂ ਜੁਰਮਾਨੇ ਤੋਂ ਬੱਚ ਸਕਦੇ ਹਨ।
ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਵਾਸੀਆਂ ਨੂੰ ਸਹੂਲਤ ਦਿੰਦੇ ਹੋਏ ਮਿਤੀ 29 ਦਸੰਬਰ ਦਿਨ ਸ਼ਨੀਵਾਰ ਅਤੇ 30 ਦਸੰਬਰ ਦਿਨ ਐਤਵਾਰ ਨੂੰ ਵੀ ਨਗਰ ਨਿਗਮ ਦਾ ਪ੍ਰਾਪਰਟੀ ਟੈਕਸ ਦਫ਼ਤਰ ਖੁੱਲਾ ਰਹੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪ੍ਰਾਪਰਟੀ ਟੈਕਸ ਜਮਾਂ ਕਰਵਾਇਆ ਜਾ ਸਕਦਾ ਹੈ।