ਨਵੀਂ ਦਿੱਲੀ, 10 ਜਨਵਰੀ 2019 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਜੀ.ਕੇ ਖਿਲਾਫ ਦਿੱਲੀ ਨਾਰਥ ਐਵੀਨਿਊ ਥਾਣੇ 'ਚ ਐਫ.ਆਈ.ਆਰ. ਦਰਜ ਹੋਈ ਹੈ। ਬੀਤੇ ਦਿਨ ਦਿੱਲੀ ਦੀ ਪਟਿਆਲਾ ਕੋਰਟ ਨੇ ਜੀ.ਕੇ ਦੀ ਐਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮ ਦੇ ਬਾਅਦ ਹੀ ਇਹ ਕਾਰਵਾਈ ਹੋਈ ਹੈ।
ਮਨਜੀਤ ਜੀ.ਕੇ ਦੇ ਨਾਲ-ਨਾਲ ਸੂਬੇਦਾਰ ਹਰਜੀਤ ਸਿੰਘ ਤੇ ਅਮਰਜੀਤ ਪੱਪੂ ਖਿਲਾਫ ਵੀ FIR ਦਰਜ ਹੋਈ ਹੈ। ਮਨਜੀਤ ਸਿੰਘ ਜੀ.ਕੇ ਵਿਰੁੱਧ ਭ੍ਰਿਸ਼ਟਾਚਾਰੀ ਦੇ ਦੋਸ਼ ਹਨ।