← ਪਿਛੇ ਪਰਤੋ
ਫਿਰੋਜ਼ਪੁਰ 11 ਜਨਵਰੀ (ਗੁਰਿੰਦਰ ਸਿੰਘ) ਫਿਰੋਜ਼ਪੁਰ ਦੇ ਨਜ਼ਦੀਕ ਪੈਂਦੇ ਪਿੰਡ ਆਸਲ ਵਿੱਚ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਇੱਕ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਅਤੇ ਦੋ ਬੱਚਿਆਂ ਦਾ ਕਤਲ ਕਰ ਦੇਣ ਦਾ ਦੁਖਦਾਈ ਸਮਾਚਾਰ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪਰਮਜੀਤ ਮੌਕੇ ਤੋਂ ਫਰਾਰ ਹੋ ਗਿਆ।
ਮਿਰਤਕ ਲੜਕੀ ਦੀ ਉਮਰ 11 ਅਤੇ ਲੜਕੇ ਦੀ 9 ਸਾਲ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
Total Responses : 971