ਚੰਡੀਗੜ੍ਹ, 11 ਜਨਵਰੀ 2019 - ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਸੰਗਰੂਰ ਤੋਂ ਐਮਪੀ ਭਗਵੰਤ ਮਾਨ ਟਕਸਾਲੀਆਂ ਨਾਲ ਮੀਟਿੰਗ ਕਰਨ ਪੁੱਜੇ ਸਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਨ ਵੱਲੋਂ ਟਕਸਾਲੀਆਂ ਨਾਲ ਨੇੜਤਾ ਵਧਾਈ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਤੇ ਹੁਣ ਆਮ ਆਦਮੀ ਪਾਰਟੀ 'ਚੋਂ ਅਸਤੀਫਾ ਦੇ ਚੁੱਕੇ ਅਤੇ ਖੁਦ ਦੀ ਅਲੱਗ ਪਾਰਟੀ ਗਠਿਤ ਕਰ ਚੁੱਕੇ ਸੁਖਪਾਲ ਖਹਿਰਾ ਵੱਲੋਂ ਵੀ ਟਕਸਾਲੀਆਂ ਕੋਲ ਪਹੁੰਚ ਕੀਤੀ ਗਈ ਹੈ।
'ਪੰਜਾਬੀ ਏਕਤਾ ਪਾਰਟੀ' ਬਣਾਉਣ ਵਾਲੇ ਸੁਖਪਾਲ ਸਿੰਘ ਖਹਿਰਾ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਰੀਤ ਸਿੰਘ ਬ੍ਰਹਮਪੁਰਾ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਲੋਕਸਭਾ ਚੋਣਾਂ ਨੂੰ ਲੈ ਕੇ ਕੀਤੇ ਜਾ ਸਕਣ ਵਾਲੇ ਗਠਜੋੜ ਦੀ ਸੰਭਾਵਨਾਵਾਂ ਸਬੰਧੀ ਬੰਦ ਕਮਰੇ ਚ ਮੀਟਿੰਗ ਕੀਤੀ।