ਮੋਗਾ,15 ਜਨਵਰੀ 2019 - ਪੰਜਾਬ ਪੁਲਿਸ 'ਤੇ ਚੁੱਕੇ ਸਵਾਲਾਂ ਤੋਂ ਬਾਅਦ ਮੋਗਾ ਪੁਲਿਸ ਨੇ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੇ PA ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਜ਼ੀਰਾ ਦੇ ਪੀਏ ਨੀਰਜ਼ ਸ਼ਰਮਾ ਦੀ ਮੋਗਾ ਤੋਂ ਗ੍ਰਿਫਤਾਰੀ ਕੀਤੀ ਹੈ।
ਪਿਛਲੇ ਦਿਨੀਂ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੇ ਪੁਲੀਸ 'ਤੇ ਨਸ਼ੇ 'ਚ ਮਿਲੀਭੁਗਤ ਦੇ ਇਲਜ਼ਾਮ ਲਗਾਏ ਸਨ। ਜਾਣਾਕਰੀ ਅਨੁਸਾਰ ਨੀਰਜ਼ ਸ਼ਰਮਾ ਸ਼ਰਾਬ ਦੇ ਕਾਰੋਬਾਰੀਆਂ ਤੋਂ ਡਰਾ ਧਮਕਾ ਕੇ ਉਹਨਾਂ ਤੋਂ ਪੈਸੇ ਵਸੂਲਦਾ ਸੀ, ਜਿਸ ਦੀ ਪੁਲਿਸ ਨੂੰ ਕਾਫੀ ਸਮੇਂ ਤੋਂ ਤਲਾਸ਼ ਸੀ। ਵਿਧਾਇਕ ਦਾ ਪੀਏ ਅਗਸਤ 2015 ਤੋਂ ਭਗੌੜਾ ਸੀ ਤੇ ਪੁਲਿਸ ਉਸ ਨੂੰ ਫੜ ਨਹੀਂ ਸਕੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਪੰਜਾਬ ‘ਚ ਹੋਈਆਂ ਪੰਚਾਇਤੀ ਚੋਣਾਂ ‘ਚ ਜਿੱਤ ਹਾਸਲ ਕਰਨ ਵਾਲੇ ਸਰਪੰਚਾਂ ਤੇ ਪੰਚਾਂ ਨੂੰ ਬਣਦੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਅਤੇ ਫੈਲੇ ਨਸ਼ਿਆਂ ਦੇ ਖ਼ਾਤਮੇ ਦੀ ਸਹੁੰ ਚੁਕਾਉਣ ਲਈ ਫਿਰੋਜ਼ਪੁਰ ਵਿਖੇ ਜ਼ਿਲਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਸੀ। ਜਿਥੇ ਕੁਲਬੀਰ ਜ਼ੀਰਾ ਵੱਲੋਂ ਪੰਜਾਬ ਪੁਲਿਸ 'ਤੇ ਇਲਜ਼ਾਮ ਲਾਏ ਸਨ।