ਚੰਡੀਗੜ੍ਹ, 15 ਜਨਵਰੀ 2019 - ਸਾਬਕਾ ਕਾਂਗਰਸੀ ਵਿਧਾਇਕ ਜੁਗਿੰਦਰ ਸਿੰਘ ਪੰਜਗਰਾਈਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਜੁਆਇਨ ਕੀਤਾ। ਉਥੇ ਜੀ ਉਨ੍ਹਾਂ ਬੋਲਦਿਆਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ 'ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਸੁਨੀਲ ਜਾਖੜ ਨੇ ਅੰਦਰੋਂ ਖੋਖਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚਾਪਲੂਸਾਂ ਦੀ ਪਾਰਟੀ ਬਣ ਕੇ ਰਹਿ ਚੁੱਕੀ ਹੈ ਤੇ ਗਰੀਬਾਂ ਦੀ ਕੋਈ ਵੀ ਸੁਣਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਈ ਵਾਰ ਹਾਈਕਮਾਂਡ ਕੋਲ ਪਹੁੰਚ ਕੀਤੀ ਗਈ ਪਰ ਕਿਸੇ ਨੇ ਉਨ੍ਹਾਂ ਦੀ ਨਹੀਂ ਸੁਣੀ।
ਇਸੇ 'ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ 'ਤੇ ਨਿਸ਼ਾਨਾ ਲਗਾਉਂਦੇ ਹੋਏ ਦੋਸ਼ ਲਾਇਆ ਕਿ ਅਕਾਲੀ ਨੇਤਾਵਾਂ ਦੇ ਖਿਲਾਫ ਬਦਲਾਖੋਰੀ ਰਾਜਨੀਤੀ ਤਹਿਤ ਕਈ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ "ਜਾਖੜ ਨੇ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਪਰਿਵਾਰਾਂ 'ਤੇ ਅੱਤਿਆਚਾਰ ਕੀਤਾ ਹੈ ਅਤੇ ਅਕਾਲੀ ਆਗੂਆਂ ਦੇ ਪਰਿਵਾਰਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਹਨ।
ਪ੍ਰੈੱਸ ਕਾਨਫਰੰਸ ਵਿਚ ਮੌਜੂਦ ਐਡਵੋਕੇਟ ਅਮਿਤ ਸਤੀਜਾ ਨੇ ਦਾਅਵਾ ਕੀਤਾ ਕਿ ਜਾਖੜ ਦੇ ਹੁਕਮ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਧੱਕਾ ਕੀਤਾ ਗਿਆ ਹੈ। ਸੁਖਬੀਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਐਸਐਸਪੀ ਅਬੋਹਰ ਦੇ ਨਾਲ ਗੱਲ ਹੋਈ ਹੈ ਜਿਸਨੇ ਉਨ੍ਹਾਂ ਨੂੰ ਕਿਹਾ ਸੀ ਕਿ ਅਕਾਲੀ ਦਲ ਦੇ ਖਿਲਾਫ ਐਫ.ਆਈ.ਆਰ. ਝੂਠੇ ਹਨ ਅਤੇ ਸਿਆਸੀ ਦਬਾਅ ਹੇਠ ਦਰਜ ਹਨ।
ਸੁਖਬੀਰ ਨੇ ਕਿਹਾ ਕਿ ਸੁਨੀਲ ਗੋਇਲ ਦੇ ਖਿਲਾਫ ਅੱਠ ਐਫਆਈਆਰ ਦਰਜ ਕੀਤੀ ਗਈਆਂ ਹਨ ਜੋ ਫਿਰੋਜ਼ਪੁਰ ਛਾਉਣੀ ਵਿੱਚੋਂ ਨਗਰ ਕੌਂਸਲਰ ਹਨ।