ਪਟਿਆਲਾ, 15 ਜਨਵਰੀ 2019 - ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕ ਆਗੂਆਂ ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਇੱਕ ਪੱਤਰ ਜਾਰੀ ਕਰਕੇ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇੰਨ੍ਹਾਂ ਪੰਜ ਅਧਿਆਪਕਾਂ 'ਚ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਦੀਦਾਰ ਮੁੱਦਕੀ ਅਤੇ ਹਰਜੀਤ ਜੀਦਾ ਸ਼ਾਮਲ ਹਨ।
ਜਾਣਕਾਰੀ ਮੁਤਾਬਕ ਇਨ੍ਹਾਂ ਅਧਿਆਪਕਾਂ ਨੂੰ ਸਾਂਝਾ ਅਧਿਆਪਕ ਮੋਰਚਾ ਦੇ ਧਰਨਿਆਂ 'ਚ ਸ਼ਾਮਲ ਹੋਣ 'ਤੇ ਬਰਖ਼ਾਸਤ ਕੀਤਾ ਗਿਆ ਹੈ। ਇਸ ਸੰਬੰਧੀ ਡੀ. ਜੀ. ਐੱਸ. ਈ. ਵਲੋਂ ਜਾਰੀ ਕੀਤੇ ਗਏ ਪੱਤਰ 'ਚ ਦੱਸਿਆ ਗਿਆ ਹੈ ਕਿ ਇਨ੍ਹਾਂ ਅਧਿਆਪਕ ਆਗੂਆਂ ਨੇ ਸਕੂਲ ਸਮੇਂ 'ਚ ਬੱਚਿਆਂ ਦੀ ਪੜ੍ਹਾਈ ਛੱਡ ਕੇ ਧਰਨੇ 'ਚ ਹਿੱਸਾ ਲਿਆ।
ਹਾਲਾਂਕਿ ਅਚੰਭੇ ਵਾਲੀ ਗੱਲ ਇਹ ਹੈ ਕਿ ਸਿੱਖਿਆ ਮੰਤਰੀ ਨੇ ਧਰਨਾ ਸਮਾਪਤ ਕਰਾਉਣ ਸਮੇਂ ਐਲਾਨ ਕੀਤਾ ਸੀ ਕਿ ਇਸ ਸਮੇਂ ਦੌਰਾਨ ਹੋਈਆਂ ਸਾਰੀਆਂ ਬਦਲੀਆਂ, ਮੁਅੱਤਲੀਆਂ, ਵਿਕਟੇਮਾਈਜੇਸ਼ਨਾਂ ਰੱਦ ਕੀਤੀਆਂ ਜਾਣਗੀਆਂ। ਉੱਧਰ ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਉਹ ਸਰਕਾਰ ਦੀ ਇਸ ਚੁਣੌਤੀ ਨੂੰ ਕਬੂਲ ਕਰਦੇ ਹਨ।
ਕੁਝ ਦਿਨ ਪਹਿਲਾਂ ਸਿੱਖਿਆ ਵਿਭਾਗ ਮੰਨੀਆਂ ਮੰਗਾਂ ਲਾਗੂ ਨਾ ਕਰਨ ਕਾਰਨ ਅਧਿਆਪਕਾਂ ਨੇ ਦੁਬਾਰਾ ਤੋਂ ਪਟਿਆਲਾ `ਚ ਲੋਹੜੀ ਵਾਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਧਰਨਾ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਸਿੱਖਿਆ ਵਿਭਾਗ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ।
ਆਰਡਰ ਦੀਆਂ ਕਾਪੀਆਂ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
https://drive.google.com/open?id=16JaPjuRPTqSXC5ldrzlg-o8cNkyYpoIR