ਚੰਡੀਗੜ੍ਹ, 15 ਜਨਵਰੀ 2019 - ਸਿੱਖਿਆ ਵਿਭਾਗ ਵੱਲੋਂ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਕੀਤੀ ਤਬਦੀਲੀ ਅੱਜ ੧੫ ਜਨਵਰੀ ਤੱਕ ਹੀ ਲਾਗੂ ਹੋਣੀ ਸੀ। ਪਹਿਲਾਂ ਸਰਕਾਰੀ ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਤਿੰਨ ਵਜੇ ਤੱਕ , ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 3.30 ਵਜੇ ਤੱਕ ਕੀਤਾ ਗਿਆ ਸੀ। ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਹੁਣ ਭਲਕੇ 16 ਜਨਵਰੀ ਤੋਂ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਆਮ ਸਮੇਂ ਅਨੁਸਾਰ 9 ਵਜੇ ਤੋਂ 3 ਵਜੇ ਤੱਕ ਦਾ ਹੀ ਹੋਵੇਗਾ।
ਯਾਦ ਰਹੇ ਸਰਕਾਰ ਨੇ ਠੰਢ ਤੇ ਧੁੰਦ ਨੂੰ ਵੇਖਦਿਆਂ 3 ਜਨਵਰੀ ਨੂੰ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਸੀ। ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਚਾਰ ਵਜੇ ਤੱਕ ਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 4.15 ਵਜੇ ਤੱਕ ਕੀਤਾ ਸੀ।