← ਪਿਛੇ ਪਰਤੋ
ਚੰਡੀਗੜ੍ਹ, 16 ਜਨਵਰੀ 2019 - ਪੰਚਾਂ, ਸਰਪੰਚਾਂ ਦੀ ਸਹੁੰ ਚੁੱਕ ਸਮਾਗਮ 'ਚ ਸਟੇਜ ਤੋਂ ਸ਼ਰੇਆਮ ਪੰਜਾਬ ਦੇ ਉੱਚ ਅਧਿਕਾਰੀਆਂ ਖਿਲਾਫ ਧਾਂਦਲੀ ਦੇ ਦੋਸ਼ ਲਾਉਣ ਵਾਲੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ 'ਚ ਰਹਿ ਕੇ ਅਨੁਸ਼ਾਸਨ ਭੰਗ ਕਰਨ ਬਦਲੇ ਕਾਂਗਰਸ 'ਚ ਸਸਪੈਂਡ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈੱਸ ਕਾਨਫਰੰਸ ਰਾਹੀਂ ਦਿੱਤੀ। ਜਾਖੜ ਨੇ ਕਿਹਾ ਕਿ ਜ਼ੀਰਾ ਨੇ ਅਨੁਸ਼ਾਸਨ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਜ਼ੀਰਾ ਨੂੰ ਖੁਦ ਮੁੱਖ ਮੰਤਰੀ ਨਾਲ ਜਾਂ ਫਿਰ ਡੀਜੀਪੀ ਪੰਜਾਬ ਨਾਲ ਮਿਲ ਕੇ ਗੱਲ ਕਰਨੀ ਚਾਹੀਦੀ ਸੀ। ਉਥੇ ਹੀ ਜਾਖੜ ਨੇ ਕਿਹਾ ਕਿ ਜ਼ੀਰਾ ਵੱਲੋਂ ਪੁਲਿਸ ਅਧਿਕਾਰੀਆਂ 'ਤੇ ਲਾਏ ਦੋਸ਼ਾਂ ਦੀ ਵੀ ਜਾਂਚ ਕਰਾਈ ਜਾਵੇਗੀ।
Total Responses : 189