ਨਵੀਂ ਦਿੱਲੀ, 16 ਜਨਵਰੀ 2019 - ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਵੱਲੋਂ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹਨਾਂ ਯੂਨੀਵਰਸਿਟੀਆਂ ਦਾ ਕੰਮ 36 ਮਹੀਨਿਆਂ ਅੰਦਰ ਪੂਰਾ ਕੀਤਾ ਜਾਵੇਗਾ।
ਪੰਜਾਬ, ਗੁਜਰਾਤ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਕਰਨਾਟਕਾ, ਕੇਰਲਾ, ਉੜੀਸਾ, ਰਾਜਸਥਾਨ ਤੇ ਤਾਮਿਲਨਾਡੂ 'ਚ ਕੇਂਦਰੀ ਯੂਨੀਵਰਸਿਟੀਆਂ ਕੇਂਦਰੀ ਯੂਨੀਵਰਸਿਟੀ ਐਕਟ, 2009 ਤਹਿਤ ਸਥਾਪਿਤ ਹੋਣਗੀਆਂ। ਜਦਕਿ ਜੰਮੂ ਕਸ਼ਮੀਰ 'ਚ 2 ਯੂਨੀਵਰਸਿਟੀਆਂ ਸਥਾਪਤ ਕੀਤੀਆਂ ਜਾਣਗੀਆਂ।