← ਪਿਛੇ ਪਰਤੋ
ਚੰਡੀਗੜ੍ਹ, 16 ਜਨਵਰੀ 2019 - ਸੁਖਪਾਲ ਖਹਿਰਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਨੂੰ ਰੱਦ ਕਰਨ ਦੀ ਮੰਗ ਲੈ ਕੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਬੁੱਧਵਾਰ ਦੇਰ ਸ਼ਾਮ ਸਪੀਕਰ ਰਾਣਾ ਕੇ.ਪੀ ਸਿੰਘ ਕੋਲ ਪਹੁੰਚੇ। ਹਰਪਾਲ ਚੀਮਾ ਨੇ ਸਪੀਕਰ ਤੋਂ ਮੰਗ ਕੀਤੀ ਕਿ ਖਹਿਰਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਨੂੰ ਖਤਮ ਕੀਤਾ ਜਾਵੇ ਕਿਉਂਕਿ ਉਹ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕ ਨਹੀਂ ਰਹੇ। ਉਨ੍ਹਾਂ ਕਿਹਾ ਕਿ ਖਹਿਰਾ ਹੁਣ ਆਪਣੀ ਖੁਦ ਦੀ ਪਾਰਟੀ ਬਣਾ ਚੁੱਕੇ ਹਨ ਜਦਕਿ ਉਹ ਵਿਧਾਇਕ ਸਿਰਫ ਆਮ ਆਦਮੀ ਪਾਰਟੀ ਦੇ ਸਿਰ 'ਤੇ ਹੀ ਬਣੇ ਸਨ। ਉਥੇ ਹੀ ਸਪੀਕਰ ਰਾਣਾ ਕੇ ਪੀ ਸਿੰਘ ਦਾ ਕਹਿਣਾ ਹੈ ਕਿ ਉਹ ਸੁਖਪਾਲ ਖਹਿਰਾ ਦਾ ਪੱਖ ਜਾਣਨ ਤੋਂ ਬਾਅਦ ਕਾਨੂੰਨੀ ਕਾਰਵਾਈ ਅਨੁਸਾਰ ਹੀ ਕੋਈ ਕਦਮ ਚੁੱਕਣਗੇ।
Total Responses : 260