← ਪਿਛੇ ਪਰਤੋ
ਪਟਿਆਲਾ 16 ਜਨਵਰੀ 2019 (ਜੀ ਐੱਸ ਪੰਨੂ): ਪੰਜਾਬ ਕੈਂਸਰ ਰਾਹਤ ਸਕੀਮ ਅਧੀਨ ਕੈਂਸਰ ਦੇ ਮਰੀਜ਼ਾਂ ਨੂੰ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਮਰੀਜ਼ ਨੂੰ ਇਲਾਜ ਲਈ 1 ਲੱਖ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਹੁਣ ਇਸ ਸਬੰਧੀ ਸਾਰੀ ਪ੍ਰਕਿਰਿਆ ਆਨ-ਲਾਈਨ ਕੀਤੀ ਜਾਂਦੀ ਹੈ ਜੋ ਸਿੱਧੇ ਤੌਰ 'ਤੇ ਜਿਹੜੇ ਹਸਪਤਾਲ ਤੋਂ ਮਰੀਜ਼ ਇਲਾਜ ਕਰਵਾਉਂਦਾ ਹੈ ਉਸ ਹਸਪਤਾਲ ਨੂੰ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਕੈਂਸਰ ਰਾਹਤ ਸਕੀਮ ਅਧੀਨ ਮਰੀਜ਼ਾਂ ਨੂੰ ਇਹ ਸਹਾਇਤਾ ਰਾਸ਼ੀ ਆਨ-ਲਾਈਨ ਤਰੀਕੇ ਨਾਲ ਪੇਪਰ ਲੇਸ ਅਤੇ ਕੈਸ਼ ਲੇਸ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਕੀਮ ਅਧੀਨ ਜ਼ਿਲ੍ਹੇ ਦੇ ਵਸਨੀਕ ਮਰੀਜ਼ ਭਾਵੇਂ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿੱਚੋਂ ਪੰਜਾਬ ਸਰਕਾਰ ਤੋਂ ਇਮਪੈਨਲਡ ਹਸਪਤਾਲ ਤੋਂ ਜੇਕਰ ਇਲਾਜ ਕਰਵਾਉਂਦੇ ਹਨ ਤਾਂ ਉਨ੍ਹਾਂ ਦੇ ਇਲਾਜ ਦਾ 1 ਲੱਖ 50 ਹਜ਼ਾਰ ਤੱਕ ਦਾ ਖਰਚਾ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਰਾਹੀਂ ਸਿੱਧਾ ਹਸਪਤਾਲ ਨੂੰ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਅਧੀਨ ਪਟਿਆਲਾ ਜ਼ਿਲ੍ਹੇ ਦੇ 404 ਕੈਂਸਰ ਦੇ ਮਰੀਜ਼ਾਂ ਨੂੰ ਸਾਲ 2018 ਦੌਰਾਨ 6 ਕਰੋੜ 3 ਲੱਖ 48 ਹਜ਼ਾਰ 389 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
Total Responses : 928