ਜਲੰਧਰ, 17 ਜਨਵਰੀ 2019 - ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਦੋਸ਼ੀ ਠਹਿਰਾਏ ਗਏ ਡੇਰਾ ਸਿਰਸਾ ਮੁਖੀ ਰਾਮ ਰਹੀਮ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਦੀ ਕਿਸਮਤ ਦਾ ਫੈਸਲਾ ਅੱਜ ਵੀਰਵਾਰ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਕਰੇਗੀ।
ਇਨ੍ਹਾਂ ਨੂੰ ਇਕੱਠੇ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਣੀ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਹੈ ਤੇ ਬਾਕੀ ਤਿੰਨੋਂ ਜਣੇ ਅੰਬਾਲਾ ਜੇਲ੍ਹ 'ਚ ਬੰਦ ਹਨ। ਦੇਖਣਾ ਇਹ ਹੈ ਕਿ ਇਨ੍ਹਾਂ ਨੂੰ ਫਾਂਸੀ ਦੀ ਸਜ਼ਾ ਹੋਵੇਗੀ ਜਾਂ ਉਮਰ ਕੈਦ। ਪੰਚਕੂਲਾ ਵਿਚ ਧਾਰਾ 144 ਲਗਾਈ ਗਈ ਹੈ, ਜਦਕਿ ਬਾਕੀ ਥਾਵਾਂ 'ਤੇ ਸਖਤ ਪ੍ਰਬੰਧ ਹਨ।