ਹੁਸ਼ਿਆਰਪੁਰ, 17 ਜਨਵਰੀ : ਜ਼ਿਲ•ਾ ਪ੍ਰਸ਼ਾਸ਼ਨ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ ਦਿਵਆਂਗਜਨ ਦੀ ਸਹੂਲਤ ਲਈ 'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ਵਿੱਚ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਦਿਵਆਂਗਜਨ ਦੀ ਜਿਥੇ ਰਜਿਸਟਰੇਸ਼ਨ ਕੀਤੀ ਗਈ, ਉਥੇ ਹੀ ਉਨ•ਾਂ ਨੂੰ ਸਰਟੀਫਿਕੇਟ ਵੀ ਸੌਂਪੇ ਗਏ।
'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ ਅੱਜ 22 ਰਜਿਸਟਰੇਸ਼ਨ ਕੀਤੀਆਂ ਗਈਆਂ ਅਤੇ 12 ਦਿਵਆਂਗਜਨ ਸਰਟੀਫਿਕੇਟ ਵੀ ਸੌਂਪੇ ਗਏ। ਇਸ ਤੋਂ ਇਲਾਵਾ ਦਿਵਆਂਗਜਨ ਦੇ 22 ਯੂ.ਡੀ.ਆਈ.ਡੀ. ਅਤੇ 15 ਪੈਨਸ਼ਨਾਂ ਦੇ ਫਾਰਮ ਵੀ ਭਰੇ ਗਏ।
ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਹਰ ਵੀਰਵਾਰ ਜ਼ਿਲ•ੇ ਦੀ ਇਕ ਸਬ-ਡਵੀਜ਼ਨ ਦੇ ਸਰਕਾਰੀ ਹਸਪਤਾਲ ਵਿਖੇ 'ਹਰ ਵੀਰਵਾਰ ਦਿਵਆਂਗਾਂ ਦਾ ਸਤਿਕਾਰ' ਮੁਹਿੰਮ ਅਧੀਨ ਕੈਂਪ ਲਗਾਏ ਜਾ ਰਹੇ ਹਨ, ਜਿਸ ਨਾਲ ਦਿਵਆਂਗਜਨ ਨੂੰ ਕਾਫ਼ੀ ਸਹੂਲਤ ਪ੍ਰਾਪਤ ਹੋ ਰਹੀ ਹੈ। ਸਿਵਲ ਹਸਪਤਾਲ ਮੁਕੇਰੀਆਂ ਦੇ ਐਸ.ਐਮ.ਓ. ਡਾ. ਸ਼ਮਿੰਦਰ ਸਿੰਘ ਨੇ ਦੱਸਿਆ ਕਿ ਦਿਵਆਂਗਜਨ ਨੂੰ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਸਿਹਤ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਤਰ•ਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੀ ਜਸਵਿੰਦਰ ਸਿੰਘ ਸਹੋਤਾ, ਸ਼੍ਰੀ ਅਮਨ, ਮੈਡਮ ਮਨਦੀਪ ਕੌਰ, ਮੈਡਮ ਅਨਿਤਾ ਕੁਮਾਰੀ, ਸ਼੍ਰੀ ਪਰਮਿੰਦਰ ਸਿੰਘ, ਸ਼੍ਰੀ ਅਰੁਨਾ ਸ਼ਰਮਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।