← ਪਿਛੇ ਪਰਤੋ
ਹੁਸ਼ਿਆਰਪੁਰ, 17 ਜਨਵਰੀ: ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ 'ਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੁਣ 31 ਜਨਵਰੀ 2019 (ਦਿਨ ਵੀਰਵਾਰ) ਨੂੰ ਕੀਤੀ ਜਾ ਰਹੀ ਹੈ। ਪਹਿਲਾਂ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਲਈ ਭਾਰਤ ਚੋਣ ਕਮਿਸ਼ਨ ਵਲੋਂ 19 ਜਨਵਰੀ ਦੀ ਮਿਤੀ ਨਿਸ਼ਚਿਤ ਕੀਤੀ ਗਈ ਸੀ।
Total Responses : 928