ਕੋਟਕਪੁਰਾ, 17 ਜਨਵਰੀ 2019: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਬਠਿੰਡਾ ਵੱਲੋਂ ਭਾਰਤ ਸਰਕਾਰ ਦੇ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਦੇ ਸਹਿਯੋਗ ਨਾਲ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਚਨਾ ਅਧਿਕਾਰ ਐਕਟ 2005 ਬਾਰੇ 2-ਦਿਨ ਦਾ ਸਿਖਲਾਈ ਪ੍ਰੋਗਰਾਮ ਨਗਰ ਕੌਂਸਲ ਕੋਟਕਪੁਰਾ ਦੇ ਮੀਟਿੰਗ ਵਿਖੇ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਸਬ-ਡਵੀਜ਼ਨ ਕੋਟਕਪੁਰਾ ਦੇ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫ਼ਸਰਾਂ, ਸਹਾਇਕ ਲੋਕ ਸੂਚਨਾ ਅਫ਼ਸਰਾਂ ਅਤੇ ਸਬੰਧਤ ਸਟਾਫ਼ ਨੇ ਭਾਗ ਲਿਆ।
ਇਸ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸ਼੍ਰੀ ਜਰਨੈਲ ਸਿੰਘ, ਕੋਰਸ ਡਾਇਰੈਕਟਰ (ਆਰ.ਟੀ.ਆਈ) ਕਮ- ਖੇਤਰੀ ਪ੍ਰੋਜੈਕਟ ਡਾਇਰੈਕਟਰ, ਮਗਸੀਪਾ ਖੇਤਰੀ ਕੇਂਦਰ ਬਠਿੰਡਾਂ ਨੇ ਕਿਹਾ ਕਿ ਸੂਚਨਾ ਅਧਿਕਾਰ ਐਕਟ ਦੇ ਲਾਗੂ ਹੋਣ ਨਾਲ ਜਿਥੇ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਵਧੀ ਹੈ, ਉਥੇ ਹੀ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਵਿੱਚ ਵੀ ਵਾਧਾ ਹੋਇਆ ਹੈ। ਅਜਿਹੇ ਸਿਖਲਾਈ ਪ੍ਰੋਗਰਾਮਾਂ ਨਾਲ ਉਨਾਂ ਲਈ ਕਾਫ਼ੀ ਸਹਾਈ ਸਿੱਧ ਹੋਣਗੇ ਅਤੇ ਉਨਾਂ ਨੂੰ ਇਸ ਸਿਖਲਾਈ ਉਪਰੰਤ ਸੂਚਨਾ ਅਧਿਕਾਰ ਐਕਟ 2005 ਸਬੰਧੀ ਕੇਸਾਂ ਨਾਲ ਨਜਿੱਠਣ ਵਿੱਚ ਕਿਸੇ ਕਿਸਮ ਦੀ ਕਠਿਨਾਈ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨਾਂ ਇਸ ਮੌਕੇ ਕਿਹਾ ਕਿ ਇਸ ਐਕਟ ਸਬੰਧੀ ਜੋ ਕੁਝ ਉਨਾਂ ਨੂੰ ਪਤਾ ਨਹੀਂ, ਉਸ ਬਾਰੇ ਜਰੂਰ ਜਾਣੂ ਹੋਣ ਅਤੇ ਸੂਚਨਾ ਦੇਣ ਸਬੰਧੀ ਦਰਪੇਸ਼ ਮੁਸ਼ਕਲਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਾਣ। ਉਨਾਂ ਨੇ ਕਿਹਾ ਕਿ ਐਕਟ ਪ੍ਰਤੀ ਸਮੂਹ ਅਧਿਕਾਰੀਆਂ ਦਾ ਸੂਚਨਾ ਦਾ ਅਧਿਕਾਰ ਐਕਟ ਤੋਂ ਪੂਰੀ ਤਰ•ਾਂ ਜਾਗਰੂਕ ਹੋਣਾ ਅਤਿ ਜਰੂਰੀ ਹੈ, ਇਸ ਲਈ ਇਹ ਸਿਖਲਾਈ ਪ੍ਰੋਗਰਾਮ ਅਧਿਕਾਰੀਆਂ ਨੂੰ ਵਿਸਥਾਰ ਵਿੱਚ ਸਿਖਲਾਈ ਦੇ ਕੇ ਜਿਥੇ ਉਨਾਂ ਦੇ ਗਿਆਨ ਵਿੱਚ ਵਾਧਾ ਕਰੇਗਾ, ਉਥੇ ਉਨਾਂ ਦੀ ਕੰਮ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ। ਉਨਾਂ ਵੱਲੋਂ ਮਗਸੀਪਾ ਦੀ ਸਲਾਘਾ ਕਰਦਿਆ ਹੋਇਆ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮਾਂ ਨਾਲ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਆਵੇਗੀ।
ਇਸ ਸਿਖਲਾਈ ਪ੍ਰੋਗਰਾਮ ਦੇ ਪਹਿਲੇ ਦਿਨ ਵਿਸ਼ਾ-ਮਾਹਿਰ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਸ਼ੀ ਕਸ਼ਮੀਰ ਲਾਲ ਐਡਵੋਕੇਟ ਅਤੇ ਸ਼੍ਰੀ ਮਨਦੀਪ ਸਿੰਘ, ਪ੍ਰੋਜੈਕਟ ਕੁਆਰਡੀਨੇਟਰ, ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸੂਚਨਾ ਅਧਿਕਾਰ ਦੇ ਪਿਛੋਕੜ ਅਤੇ 1 ਤੋਂ 17 ਤੱਕ ਸ਼ੈਕਸ਼ਨਾ ਬਾਰੇ ਜਾਣਕਾਰੀ ਦਿੱਤੀ ਗਈ।