ਗਉਸ਼ਾਲਾ ਲਈ ਰਾਸ਼ੀ ਪ੍ਰਾਪਤ ਕਰਦੇ ਹੋਏ ਡਿਪਟੀ ਕਮਿਸ਼ਨਰ ਫਾਜ਼ਿਲਕਾ
ਜਗਦੀਸ਼ ਥਿੰਦ
ਫਾਜ਼ਿਲਕਾ 18 ਜਨਵਰੀ
ਜ਼ਿਲ੍ਹੇ ਦੇ ਪਿੰਡ ਨਵਾਂ ਸਲੇਮਸ਼ਾਹ ਵਿਖੇ ਸਥਿਤ ਕੈਟਲ ਪਾਊਂਡ ਲਈ ਜ਼ਿਲ੍ਹੇ ਦੇ ਦਾਨੀ ਸੱਜਨਾਂ ਵੱਲੋਂ 11000 ਰੁਪਏ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ ਗਿਆ। ਇਹ ਚੱੈਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੂੰ ਦਾਨੀ ਸੱਜਨਾਂ ਵੱਲੋਂ ਉਨ੍ਹਾਂ ਦੇ ਦਫਤਰ ਆ ਕੇ ਭੇਂਟ ਕੀਤਾ ਗਿਆ।
ਇਸ ਮੌਕੇ ਮੋਜੂਦ ਦਾਨੀ ਸੱਜਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਚੈੱਕ ਜ਼ਿਲ੍ਹੇ ਦੇ ਪਿੰਡ ਨਵਾਂ ਸਲੇਮਸ਼ਾਹ ਵਿਖੇ ਚੱਲ ਰਹੇ ਕੈਂਟਲ ਪਾਉਂਡ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਉਣ ਅਤੇ ਗਊਆਂ ਦੀ ਹੋਰ ਚੰਗੀ ਤਰ੍ਹਾਂ ਸਾਂਭ-ਸੰਭਾਲ ਕਰਨ ਲਈ ਸਹਿਯੌਗ ਹਿੱਤ ਭੇਂਟ ਕੀਤਾ ਗਿਆ ਹੈ। ਚੈੱਕ ਭੇਂਟ ਕਰਨ ਵਾਲੇ ਦਾਨੀ ਸੱਜਨਾਂ ਸ੍ਰੀ ਧੰਨਪੱਤ ਸਿਆਗ, ਡਾ. ਸੀਤਾ ਰਾਮ ਸ਼ਰਮਾ, ਸ੍ਰੀ ਰਮੇਸ਼ ਕਟਾਰੀਆ ਅਤੇ ਸ੍ਰੀ ਨਰਿੰਦਰ ਪ੍ਰਣਾਮੀ ਦਾ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹੇ ਦੇ ਹੋਰਨਾਂ ਦਾਨੀ ਸੱਜਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਕੈਂਟਲ ਪਾਊਡ ਲਈ ਸਹਿਯੋਗ ਦੇਣ ਲਈ ਅੱਗੇ ਆਉਣ ਤਾਂ ਜੋ ਅਵਾਰਾ ਪਸ਼ੂਆਂ ਦੀ ਜ਼ਿਲ੍ਹੇ ਅੰਦਰ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾ ਸਕੇ।