ਬਾਬੂਸ਼ਾਹੀ ਬਿਉਰੋ
ਅੰਮ੍ਰਿਤਸਰ, 18 ਜਨਵਰੀ :
ਗਣਤੰਤਰਤਾ ਦਿਵਸ ਸਮਾਗਮ ਨੂੰ ਧੂਮ ਧਾਮ ਨਾਲ ਮਨਾਉਣ ਲਈ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਵੱਖ ਵੱਖ ਝਾਕੀਆਂ ਕੱਢਣ ਲਈ ਅੱਜ ਜਿਲ•ਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਹੋਈ । ਇਸ ਮੀਟਿੰਗ ਵਿੱਚ ਸ੍ਰੀ ਸੁਮਿਤ ਮੱਕੜ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰ ਸਲਵਿੰਦਰ ਸਿੰਘ ਸਮਰਾ ਜਿਲ•ਾ ਸਿਖਿਆ ਅਫਸਰ, ਡਾ: ਕਿਰਨਦੀਪ ਕੌਰ ਸਹਾਇਕ ਸਿਵਲ ਸਰਜਨ, ਸ੍ਰ ਦਿਲਬਾਗ ਸਿੰਘ ਏ:ਡੀ:ਸੀ:ਪੀ ਟ੍ਰੈਫਿਕ, ਸ੍ਰੀ ਬਾਬੂ ਲਾਲ ਐਡੀਸ਼ਨਲ ਐਸ:ਸੀ ਪੀ:ਐਸ:ਪੀ:ਸੀ:ਐਲ, ਡਾ: ਕੰਵਰ ਅਜੈ ਕੁਮਾਰ ਸਿਹਤ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਪੱਧਰ ਦਾ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2019 ਨੂੰ ਮਨਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਇਸ ਦਿਨ ਸ੍ਰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ•ਾਂ ਕਿਹਾ ਕਿ ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਸਮਾਗਮ ਦੌਰਾਨ ਸਿਹਤ, ਸਿਖਿਆ, ਜੰਗਲਾਤ, ਪਾਵਰ ਕਾਰਪੋਰੇਸ਼ਨ, ਪਸ਼ੂ ਪਾਲਣ, ਮਿਲਕਫੈਡ, ਤੰਦਰੁਸਤ ਪੰਜਾਬ, ਘਰ ਘਰ ਰਜ਼ਗਾਰ, ਬੇਟੀ ਬਚਾਓ ਬੇਟੀ ਪੜ•ਾਓ ਨਾਲ ਸਬੰਧਤ ਝਾਕੀਆਂ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਹੋਣਗੀਆਂ। ਉਨ•ਾਂ ਦੱਸਿਆ ਕਿ ਇਸ ਮੌਕੇ ਜਲਿਆਂ ਵਾਲੇ ਬਾਗ ਨਾਲ ਸਬੰਧਤ ਝਾਕੀ ਵੀ ਪੇਸ਼ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝਾਕੀਆਂ ਕੱਢਣ ਲਈ ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਮਾਈ ਭਾਗੋ ਸਕੀਮ ਤਹਿਤ ਸਮਾਗਮ ਦੌਰਾਨ ਲੜਕੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ।
- - -
ਕੈਪਸ਼ਨ
ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗਣਤੰਤਰ ਦਿਵਸ ਮੌਕੇ ਝਾਕੀਆਂ ਦੀ ਪੇਸ਼ਕਾਰੀ ਲਈ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਦੇ ਹੋਏ। ਨਾਲ ਸ੍ਰ ਦਿਲਬਾਗ ਸਿੰਘ ਏ;ਡੀ:ਸੀ:ਪੀ ਟ੍ਰੈਫਿਕ ਵੀ ਨਜ਼ਰ ਆ ਰਹੇ ਹਨ।