ਫਰੀਦਕੋਟ 21 ਜਨਵਰੀ 2019 : ਇੰਟਰਨੈਸ਼ਨਲ ਹਿਊਮਨ ਰਾਇਟਸ ਵੱਲੋਂ ਅਤੁਲ ਗੋਇਲ ਨੂੰ ਪੰਜਾਬ ਦਾ ਸੈਕਟਰੀ ਨਿਯੁਕਤ ਕੀਤਾ ਹੈ । ਇੰਟਰਨੈਸ਼ਨਲ ਹਿਊਮਨ ਰਾਇਟਸ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਅਤੁਲ ਗੋਇਲ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਥੋੜ੍ਹੇ ਸਮੇ ਤੱਕ ਪੰਜਾਬ ਦੇ ਵੱਖ -ਵੱਖ ਹਿੱਸਿਆਂ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਇੰਟਰਨੈਸ਼ਨਲ ਹਿਊਮਨ ਰਾਇਟਸ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਣੂ ਕਰਵਾਕੇ ਇੱਕ ਵਧੀਆ ਸਮਾਜ ਦੀ ਸਿਰਜਣਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਸਮਾਜਿਕ ਕੁਰਤੀਆਂ ਖਤਮ ਕਰਨ ਲਈ ਭਾਂਵੇ ਉਨ੍ਹਾਂ ਨੂੰ ਲੋਕਾਂ ਤੋ ਬਹੁਤ ਸਹਿਯੋਗ ਮਿਲ ਰਿਹਾ ਹੈ ਪਰ ਹਲੇ ਵੀ ਬਹੁਤ ਕੁਝ ਕਰਨਾ ਬਾਕੀ ਹੈਂ। ਗੁਰਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਆਪਣੇ ਜਾਂ ਕਿਸੇ ਹੋਰ ਨਾ ਹੋ ਰਹੇ ਅਨਿਆ ਲਈ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਕਿਹਾ ਅਗਰ ਕਿਸੇ ਪਾਸੋਂ ਲੋਕਾਂ ਨੂੰ ਇਨਸਾਫ ਨਹੀ ਮਿਲਦਾ ਉਹ ਇੰਟਰਨੈਸ਼ਨਲ ਹਿਊਮਨ ਰਾਇਟਸ ਦੀ ਟੀਮ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਤੇ ਅਤੁਲ ਗੋਇਲ ਨੇ ਪ੍ਰਧਾਨ ਗੁਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ ਤੇ ਪ੍ਰਧਾਨ ਗੁਰਪ੍ਰੀਤ ਸਿੰਘ ਨੂੰ ਵਿਸ਼ਵਾਸ ਦਿਵਾਇਆ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ।
ਇਸ ਮੌਕੇ ਤੇ ਸ਼ਹਿਰ ਦੇ ਕੁਝ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਨੇ ਅਤੁਲ ਗੋਇਲ ਨੂੰ ਵਧਾਈ ਦਿੱਤੀ।