ਬਾਬੂਸ਼ਾਹੀ ਬਿਉਰੋ
ਅੰਮ੍ਰਿਤਸਰ, 21 ਜਨਵਰੀ: --ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਪਿੰਡ ਫਤਾਹਪੁਰ ਵਿਖੇ ਚਰਚ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਵਿੱਚ ਹਾਜਰੀ ਭਰੀ ਅਤੇ ਚਰਚ ਦੇ ਹਾਲ ਦੇ ਨਿਰਮਾਣ ਲਈ 2 ਲੱਖ ਰੁਪਏ ਦਾ ਚੈਕ ਵੀ ਭੇਂਟ ਕੀਤਾ।
ਸ੍ਰੀ ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਹੋਰ ਵੀ ਚਰਚ ਦੇ ਨਿਰਮਾਣ ਲਈ ਰਾਸ਼ੀ ਦੀ ਜਰੂਰਤ ਹੇਵੇਗੀ ਤਾਂ ਉਹ ਦੇਣ ਲਈ ਵਚਨਬੱਧ ਹਨ। ਸ੍ਰੀ ਸੋਨੀ ਨੇ ਕਿਹਾ ਕਿ ਪਿੰਡ ਫਤਾਹਪੁਰ ਦੇ ਵਿਕਾਸ ਦੇ ਕੰਮ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਆਉਂਦੇ ਕੁਝ ਹੀ ਮਹੀਨਿਆਂ ਵਿੱਚ ਸਾਰੀਆਂ ਗਲੀਆਂ ਦਾ ਨਿਰਮਾਣ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਪਿੰਡ ਫਤਾਹਪੁਰ ਦੇ ਸਕੂਲ ਨੂੰ ਉਨ•ਾਂ ਵੱਲੋਂ ਪਹਿਲਾਂ ਹੀ ਹਾਈ ਸਕੂਲ ਬਣਾ ਦਿੱਤਾ ਗਿਆ ਸੀ ਜਿਸ ਨੂੰ ਹੁਣ ਜਲਦੀ ਹੀ 12ਵੀਂ ਤੱਕ ਕਰ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਪਿੰਡ ਦੇ ਸਕੂਲ ਨੂੰ ਸਮਾਰਟ ਸਕੂਲ ਬਣਾ ਦਿੱਤਾ ਗਿਆ ਹੈ ਅਤੇ ਸਕੂਲ ਦੇ ਨਜਦੀਕ ਜਲਦ ਹੀ ਸੁੰਦਰ ਪਾਰਕ ਦਾ ਨਿਰਮਾਣ ਕਰ ਦਿੱਤਾ ਜਾਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਪਿੰਡ ਫਤਾਹਪੁਰ ਦੇ ਸਰਕਾਰੀ ਹਸਪਤਾਲ ਵਿੱਚ ਨਵੀਂ ਐਕਸਰੇ ਮਸ਼ੀਨ ਆ ਗਈ ਹੈ ਜਿਸ ਨੂੰ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਸ੍ਰ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਫਤਾਹਪੁਰ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਵਿਕਾਸ ਦੇ ਕੰਮਾਂ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਪਿੰਡ ਫਤਾਹਪੁਰ ਦੇ ਵਿਕਾਸ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ। ਸ੍ਰ ਰਿੰਟੂ ਨੇ ਕਿਹਾ ਕਿ ਮਿਸ਼ਨਰੀਜ਼ ਵੱਲੋਂ ਬੜੇ ਵਧੀਆ ਕੰਮ ਕੀਤੇ ਜਾ ਰਹੇ ਹਨ ਅਤੇ ਇਨ•ਾਂ ਵੱਲੋਂ ਬਾਰਡਰ ਏਰੀਆ ਵਿੱਚ ਵੀ ਸਕੂਲ ਖੋਲ ਕੇ ਗਰੀਬ ਲੋਕਾਂ ਨੂੰ ਮਿਆਰੀ ਸਿਖਿਆ ਦਿੱਤੀ ਜਾ ਰਹੀ ਹੈ।
ਇਸ ਮੌਕੇ ਚਰਚ ਦੇ ਫਾਦਰ ਵੱਲੋਂ ਸ੍ਰੀ ਸੋਨੀ, ਮੇਅਰ ਸ੍ਰ ਰਿੰਟੂ ਅਤੇ ਇਲਾਕੇ ਦੇ ਕੌਂਸਲਰ ਸ੍ਰੀ ਵਿਕਾਸ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉਨ•ਾਂ ਦੇ ਨਾਲ ਸ੍ਰ ਪਰਮਜੀਤ ਸਿੰਘ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
- - - -
ਕੈਪਸ਼ਨ
ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਫਤਾਹਪੁਰ ਵਿਖੇ ਚਰਚ ਦੇ ਹਾਲ ਦੇ ਨਿਰਮਾਣ ਲਈ 2 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਹੋਏ। ਨਜਰ ਆ ਰਹੇ ਹਨ ਸ੍ਰ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਅਤੇ ਸ੍ਰੀ ਵਿਕਾਸ ਸੋਨੀ ਕੌਂਸਲਰ ।