ਫਿਰੋਜ਼ਪੁਰ 22 ਜਨਵਰੀ (ਗੁਰਿੰਦਰ ਸਿੰਘ): ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀ.ਪੀ.ਪੀ) ਅਧੀਨ ਰਾਜ ਦੇ ਪੇਂਡੂ ਅਤੇ ਸ਼ਹਿਰੀ ਆਬਾਦੀ ਵਿਚ ਸਥਿਤ ਡਿਸਪੈਂਸਰੀਆਂ, ਪਬਲਿਕ ਹੈੱਲਥ ਸੈਂਟਰ, ਕਮਿਊਨਟੀ ਹੈੱਲਥ ਸੈਂਟਰ ਅਤੇ ਸਕੂਲਾਂ ਨੂੰ ਨਿੱਜੀ ਹੱਥਾਂ ਵਿਚ ਸੋਂਪਣ ਦੇ ਵਿਰੋਧ ਵਿੱਚ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਰਵਿੰਦਰ ਲੂਥਰਾ ਸੂਬਾ ਕਨਵੀਨਰ ਨੇ ਦੱਸਿਆ ਕਿ ਸਰਕਾਰ ਨੇ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀ ਬਜਾਏ ਜਿਵੇਂ ਕਿ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨਾ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਤੁਰੰਤ ਰੈਗੂਲਰ ਤੌਰ ਤੇ ਭਰਨ ਦਾ ਵਾਅਦਾ ਜੋ ਚੋਣਾਂ ਵਿਚ ਕੀਤਾ ਸੀ ਉਸ ਨੂੰ ਪੂਰਾ ਕਰਨ ਦੀ ਬਜਾਏ ਸਿਹਤ ਸੰਸਥਾਵਾਂ ਦਾ ਨਿੱਜੀਕਰਨ ਦਾ ਫੈਸਲਾ ਕਰਕੇ ਪੇਂਡੂ ਖੇਤਰਾਂ ਵਿਚ ਰਹਿੰਦੇ ਲੋਕਾਂ ਨਾਲ ਧੋਖਾ ਕਰਨ ਦਾ ਕੰਮ ਕੀਤਾ ਹੈ, ਕਿਉਂਕਿ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਸਿਹਤ ਤੇ ਸਿੱਖਿਆ ਮੁਹੱਈਆ ਕਰਵਾਉਣਾ ਯਕੀਨੀ ਬਣਾਏ, ਕਿਉਂਕਿ ਸਰਕਾਰ ਵੱਲੋਂ ਪਹਿਲਾ ਵੀ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਨਾਂ ਤੇ ਜਿਹੜੀਆਂ ਸਿਹਤ ਸੰਸਥਾਵਾਂ ਦਾ ਨਿੱਜੀਕਰਨ ਕੀਤਾ ਹੈ, ਉਹ ਸਾਰੇ ਤਜਰਬੇ ਬੁਰੀ ਤਰ•ਾਂ ਫੇਲ• ਹੋਏ ਹਨ। ਰੈਲੀ ਨੂੰ ਹੋਰਨਾਂ ਤੋਂ ਇਲਾਵਾ ਰਮਨ ਅੱਤਰੀ, ਸ਼ਾਮ ਲਾਲ ਸਚਦੇਵਾ, ਮਨੋਜ ਕੁਮਾਰ, ਸ਼ੇਖਰ, ਸੰਦੀਪ ਸਿੰਘ, ਅਮਨ, ਪੁਨੀਤ ਮਹਿਤਾ, ਰਾਜ ਕੁਮਾਰ, ਨਰਿੰਦਰ ਕੁਮਾਰ, ਸਤਪਾਲ ਸਿੰਘ, ਰਜਿੰਦਰ ਸਿੰਘ ਤਲਵੰਡੀ, ਗੁਰਪ੍ਰੀਤ ਪੁਰੀ, ਕੌਰਜੀਤ ਸਿੰਘ, ਰਵਿੰਦਰ ਕੁਮਾਰ, ਅਰੁਣ ਕੁਮਾਰ, ਅਸ਼ੋਕ ਕੁਮਾਰ, ਰਮੇਸ਼ ਕੁਮਾਰ, ਜੁਗਪ੍ਰੀਤ ਸਿੰਘ, ਸਵਰਨ ਸਿੰਘ, ਰਜ਼ਨੀਸ਼ ਸ਼ਰਮਾ, ਕਮਲਾ ਰਾਣੀ, ਮਾਲਾ ਰਾਣੀ, ਮੋਨਿਕਾ ਰਾਣੀ, ਸੰਗੀਤਾ ਰਾਣੀ, ਰਵਿੰਦਰ ਕੌਰ, ਨੀਨਾ ਚਾਵਲਾ, ਰਸ਼ਮੀ, ਆਂਚਲ, ਸੁਖਜਿੰਦਰ ਕੌਰ, ਗੀਤਾ ਰਾਣੀ, ਰਜਿੰਦਰ ਕੌਰ ਆਦਿ ਆਗੂਆਂ ਨੇ ਆਪਣੇ ਸੰਬੋਧਨ ਵਿਚ ਸਰਕਾਰ ਕੋਲੋਂ ਪੁਰਜ਼ੋਰ ਮੰਗ ਕੀਤੀ ਕਿ ਸਿਹਤ ਸੰਸਥਾਵਾਂ ਦਾ ਨਿੱਜੀਕਰਨ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ।