ਜੀ ਐਸ ਪੰਨੂ
ਪਟਿਆਲਾ, 4 ਫਰਵਰੀ 2019 - ਪਟਿਆਲਾ ਪੁਲਿਸ ਲਾਈਨਜ਼ 'ਚ ਅਚਾਨਕ ਗੋਲੀ ਚੱਲਣ ਨਾਲ ਇੱਕ ਏਐਸਆਈ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਏਐਸਆਈ ਦੀ ਪਹਿਚਾਣ ਜਗਜੀਤ ਸਿੰਘ ਭੁੱਲਰ ਵਜੋਂ ਹੋਈ ਹੈ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਬਾਬੂਸ਼ਾਹੀ ਦੇ ਪੁੱਛਣ ਤੋਂ ਡੀਐਸਪੀ ਰੰਧਾਵਾ ਸਿਟੀ-2 ਨੇ ਦੱਸਿਆ ਕਿ ਗੋਲੀ ਚੱਲਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਹੀ ਉਹ ਕੁਝ ਦੱਸ ਸਕਦੇ ਹਨ ਕਿ ਘਟਨਾ ਕਿਵੇਂ ਵਾਪਰੀ।