ਬਠਿੰਡਾ, 10 ਫਰਵਰੀ 2019 - ਬਠਿੰਡਾ 'ਚ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ਼ਨੀਵਾਰ ਦੀ ਰਾਤ ਕੁਝ ਦੋਸਤ ਬਠਿੰਡਾ ਦੇ ਮਹਿਣਾ ਚੌਕ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਦੀਆਂ ਤਿਆਰੀਆਂ ਲਈ ਇਕੱਠੇ ਹੋਏ ਸਨ ਅਤੇ ਇਸੇ ਦੌਰਾਨ ਨੌਜਵਾਨ ਨੂੰ ਗੋਲੀ ਲੱਗ ਗਈ।
ਗੋਲੀ ਲੱਗਣ ਉਪਰੰਤ ਉਸਦੇ ਦੋਸਤਾਂ ਨੇ ਨੌਜਵਾਨ ਨੂੰ ਹਸਪਤਾਲ 'ਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।