ਲੋਕੇਸ਼ ਰਿਸ਼ੀ
ਗੁਰਦਾਸਪੁਰ, 10 ਫਰਵਰੀ 2019- ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਬਟਾਲਾ ਵਿਖੇ ਇੱਕ ਨਿੱਜੀ ਸਮਾਰੋਹ ਵਿੱਚ ਨਿਰੀ ਹੋਣ ਪਹੁੰਚੇ। ਇਸ ਦੌਰਾਨ ਜਾਖੜ ਨੇ ਸੂਬੇ ਦੇ ਕੁੱਝ ਭਖਦੇ ਮਸਲਿਆਂ ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਰੋਧੀਆਂ ਤੇ ਤਿੱਖੇ ਹਮਲੇ ਵੀ ਕੀਤੇ। ਜਾਖੜ ਨੇ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਬਹਿਬਲ ਕਲਾਂ ਗੋਲੀ ਕਾਂਡ, ਕਿਸਾਨ ਖੁਦਕੁਸ਼ੀਆਂ ਸਮੇਤ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚੋਂ ਆਪਣਾ ਅਧਾਰ ਗਵਾ ਚੁੱਕੀ ਹੈ। ਕਿਉਂ ਕਿ ਸੂਬੇ ਦੇ ਲੋਕਾਂ ਨੇ ਜੋ ਸੋਚ ਕੇ ਆਪ ਦੇ ਉਮੀਦਵਾਰਾਂ ਨੂੰ ਜਿਤਾਇਆ ਅਤੇ ਵਿਰੋਧੀ ਧਿਰ ਦੇ ਰੂਪ ਵਿੱਚ ਪਾਰਲੀਮੈਂਟ ਤੱਕ ਪਹੁੰਚਾਇਆ। ਆਮ ਆਦਮੀ ਪਾਰਟੀ ਲੋਕਾਂ ਦੀ ਉਸ ਸੋਚ ਤੇ ਖਰੀ ਨਹੀਂ ਉੱਤਰ ਸਕੀ। ਜਾਖੜ ਨੇ ਕਿਹਾ ਕਿ ਵਿਕਾਸ ਵਿੱਚ ਬੈਠੀ ਆਮ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਪੰਜਾਬ ਦੇ ਮੁੱਦਿਆਂ ਤੇ ਗੱਲ ਕਰਨੀ ਚਾਹੀਦੀ ਸੀ, ਪਰ ਉਹ ਹੋਰਨਾਂ ਮਾਮਲਿਆਂ ਵਿੱਚ ਨੁਕਤਾ-ਚੀਨੀ ਕਰਨ ਵਿੱਚ ਉਲਝੇ ਰਹੇ। ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਅੰਦਰ ਸਕਰਮਕਤਾ ਦਾ ਨਾਰਾਂ ਲੈ ਕੇ ਆਈ ਸੀ, ਪਰ ਵਿਰੋਧੀ ਧਿਰ ਦਾ ਅਹੁਦਾ ਮਿਲਣ ਉਪਰੰਤ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਨੂੰ ਪਲੀਤ ਕਰ ਦਿੱਤਾ। ਜਾਖੜ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਚੰਗੀ ਤਰਾਂ ਸਮਝ ਚੁੱਕੇ ਹਨ, ਇਸ ਲਈ ਸੂਬੇ ਅੰਦਰੋਂ ਆਪ ਦਾ ਵਜੂਦ ਪੂਰੀ ਤਰਾਂ ਨਾਲ ਖ਼ਤਮ ਹੋ ਚੁੱਕਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਤੇ ਬੋਲਦਿਆਂ ਜਾਖੜ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਕਾਂਗਰਸ ਸਰਕਾਰ ਸਹੀ ਦਿਸ਼ਾ ਵਿੱਚ ਜਾ ਰਹੀ ਹੈ ਅਤੇ ਹਾਈਕੋਰਟ ਵੱਲੋਂ ਸਟੇਅ ਖ਼ਤਮ ਕੀਤੇ ਜਾਣ ਦੇ ਬਾਦ ਹੀ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਗੋਲੀਕਾਂਡ ਮਾਮਲੇ ਸਬੰਧੀ ਇੱਕ ਇੱਕ ਕੜੀ ਜੋੜੀ ਜਾ ਰਹੀ ਹੈ, ਜਿਸ ਕਾਰਨ ਹੋਰ ਵੀ ਸਾਜ਼ਿਸ਼ ਕਰਤਾ ਸਾਹਮਣੇ ਆਉਣਗੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਬਹੁਤ ਜਲਦ ਸਾਰੇ ਦੋਸ਼ੀਆਂ ਨੂੰ ਸੀਖਾਂ ਅੰਦਰ ਪਹੁੰਚਾ ਦਿੱਤਾ ਜਾਵੇਗਾ।
ਸੂਬੇ ਅੰਦਰ ਚੱਲ ਰਹੀਆਂ ਕਿਸਾਨ ਖੁਦਕੁਸ਼ੀਆਂ ਦੇ ਮੁੱਦੇ ਤੇ ਬੋਲਦਿਆਂ ਜਾਖੜ ਨੇ ਕਿਹਾ ਕਿ ਜਦੋਂ ਦੀ ਪੰਜਾਬ ਅੰਦਰ ਕਾਂਗਰਸ ਦੀ ਕੈਪਟਨ ਸਰਕਾ ਆਈ ਹੈ ਉਸ ਤੋਂ ਬਾਦ ਸੂਬੇ ਅੰਦਰ ਕਿਸਾਨ ਖੁਦਕੁਸ਼ੀਆਂ ਬਹੁਤ ਘਟ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਕਰਜ਼ ਤੋਂ ਤੰਗ ਹੋ ਕੇ ਖ਼ੁਦਕੁਸ਼ੀ ਕਰਦਾ ਹੈ ਤਾਂ ਉਸ ਦੀ ਸਿੱਧੇ ਤੌਰ ਤੇ ਜ਼ਿੰਮੇਵਾਰ ਸੂਬਾ ਸਰਕਾਰ ਹੁੰਦੀ ਹੈ ਅਤੇ ਇਸੇ ਸੋਚ ਦਾ ਸਬੂਤ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅੰਦਰ ਕਿਸਾਨ ਕਰਜ਼ਾ ਮਾਫ਼਼ੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।
ਅੰਤ ਵਿੱਚ ਜਾਖੜ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਹਰਿਆਣਾ ਵਿਖੇ ਕੀਤੀ ਗਈ ਰੈਲੀ ਦੇ ਸਬੰਧ ਵਿੱਚ ਦੀ ਵਾਰ ਕਰਦਿਆਂ ਕਿਹਾ। ਕਿ ਅਕਾਲੀ ਕਿਤੇ ਵੀ ਜਾ ਕੇ ਰੈਲੀਆਂ ਕਰ ਲੈਣ ਪਰ ਲੋਕ ਪੰਥ ਦੇ ਦੋਸ਼ੀਆਂ ਨੂੰ ਮਾਫ ਨਹੀਂ ਕਰਨਗੇ। ਜਾਖੜ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਰਹਿਨੁਮਾਈ ਹੇਠ ਪੰਜਾਬ ਵਿਖੇ ਚੱਲ ਰਹੀ ਅਕਾਲੀ ਦਲ ਦਾ ਅੰਤ ਹੋ ਚੁੱਕਾ ਹੈ, ਇਸ ਲਈ ਹੁਣ ਸੁਖਬੀਰ ਹਰਿਆਣਾ ਦੇ ਲੋਕਾਂ ਤੇ ਡੋਰੇ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।