ਸੁਖਬਿੰਦਰ ਸਿੰਘ ਸਰਕਾਰੀਆ, ਮਾਲ ਤੇ ਮੁੜ ਵਸੇਬਾ ਮੰਤਰੀ ਪੰਜਾਬ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ਤੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ।
ਅੰਮ੍ਰਿਤਸਰ/ ਅਟਾਰੀ, 10 ਫਰਵਰੀ 2019: ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲੇ ਦਾ 173ਵਾਂ ਸ਼ਹੀਦੀ ਦਿਹਾੜਾ ਅੱਜ ਗੇਟ ਵੇਅ ਆਫ ਇੰਡੀਆ (ਨਰਾਇਣਗੜ•) ਅਤੇ ਅਟਾਰੀ ਸਮਾਧ 'ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਮੁੱਖ ਮਹਿਮਾਨ ਅਤੇ ਸ: ਤਰਸੇਮ ਸਿੰਘ ਡੀਸੀ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ। ਇਸ ਮੌਕੇ ਗੇਟ ਵੇਅ ਆਫ ਇੰਡੀਆ 'ਤੇ ਸ. ਸੁਖਬਿੰਦਰ ਸਿੰਘ ਸਰਕਾਰੀਆ, ਸ੍ਰ ਤਰਸੇਮ ਸਿੰਘ ਡੀ:ਸੀ ਹਲਕਾ ਵਿਧਾਇਕ ਅਟਾਰੀ, ਬ੍ਰਿਗੇਡੀਅਰ ਏ.ਪੀ.ਐਸ. ਚਾਹਲ, ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਸ੍ਰੀ ਐਸ.ਸ੍ਰੀਵਾਸਤਵਾ, ਕਰਨਲ ਕੁਲਦੀਪ ਸਿੰਘ ਸਿੱਧੂ, ਕਰਨਲ ਹਰਿੰਦਰ ਸਿੰਘ ਅਟਾਰੀ ਅਤੇ ਜਨਰਲ ਅਫ਼ਸਰ ਕਮਾਂਡਿੰਗ ਵੈਸਟਰਨ ਕਮਾਂਡ ਵਲੋਂ ਕੈਪਟਨ ਅਭਿਸ਼ੇਕ ਸ਼ੁਕਲਾ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਜਰਨਲ ਅਟਾਰੀਵਾਲਾ ਨੂੰ ਸਲਾਮੀ ਦਿੱਤੀ ।
ਇਸ ਮੌਕੇ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸ. ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਜਿਨ•ਾਂ ਦੀ ਸ਼ਹਾਦਤ ਆਉਣ ਨਵੀਂ ਪੀੜ•ੀ ਲਈ ਚਾਨਣ ਮੁਨਾਰਾ ਰਹੇਗੀ। ਉਨ•ਾਂ ਕਿਹਾ ਕਿ ਸ਼ਹੀਦ ਇਕ ਪਰਿਵਾਰ ਨਾਲ ਸਬੰਧਤ ਨਹੀਂ ਹੁੰਦੇ ਉਹ ਕੌਮ ਦਾ ਸਰਮਾਇਆ ਹੁੰਦੇ ਹਨ। ਉਨ•ਾਂ ਕਿਹਾ ਕਿ ਸ. ਸ਼ਾਮ ਸਿੰਘ ਅਟਾਰੀਵਾਲਾ ਨੇ 10 ਫਰਵਰੀ 1846 ਨੂੰ ਸਭਰਾਵਾਂ ਦੀ ਜੰਗ ਵਿਚ ਜਿਸ ਬਹਾਦਰੀ ਨਾਲ ਅੰਗਰੇਜ਼ੀ ਫੌਜਾਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ ਉਹ ਆਪਣੇ ਆਪ ਵਿਚ ਮਿਸਾਲ ਹੈ। ਸ. ਸਰਕਾਰੀਆ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਜਿਨ•ਾਂ ਨੇ ਆਪਣੀ ਜਾਨ ਨੂੰ ਦੇਸ਼- ਕੌਮ ਲਈ ਕੁਰਬਾਨ ਕਰ ਦਿੱਤਾ।
ਅਟਾਰੀ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ: ਸਰਕਾਰੀਆ ਨੇ ਕਿਹਾ ਕਿ ਉਨ•ਾਂ ਨੇ ਅਣਖ ਦੀ ਖਾਤਿਰ ਸ਼ਹਾਦਤ ਦਿੱਤੀ, ਜਿਸ ਦੀ ਪ੍ਰਸੰਸਾ ਅੰਗਰੇਜ਼ਾਂ ਨੇ ਵੀ ਕੀਤੀ। ਉਨ•ਾਂ ਕਿਹਾ ਕਿ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਆਉਣ ਵਾਲੀਆਂ ਪੀੜ•ੀਆਂ ਲਈ ਪ੍ਰੇਰਣਾ ਸਰੋਤ ਬਣੀ, ਜਿਨ•ਾਂ ਨੇ ਅੰਗਰੇਜ਼ ਹਕੂਮਤ ਨੂੰ ਦੇਸ਼ ਵਿਚੋਂ ਕੱਢ ਕੇ ਹੀ ਸਾਹ ਲਿਆ। ਸ੍ਰ ਸਰਕਾਰੀਆ ਨੇ ਕਿਹਾ ਕਿ ਉਹ ਸਿਖਿਆ ਮੰਤਰੀ ਨਾਲ ਗੱਲ ਕਰਨਗੇ ਕਿ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਜੀਵਨੀ ਨੂੰ ਵੀ ਸਕੂਲੀ ਕਿਤਾਬਾਂ ਵਿੱਚ ਸਿਲੇਬਸ ਵਜੋਂ ਸ਼ਾਮਲ ਕਰਨ।
ਸ੍ਰ ਸਰਕਾਰੀਆ ਨੇ ਅਟਾਰੀ ਵਾਲਾ ਟਰੱਸਟ ਨੂੰ 5 ਲੱਖ ਰਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਦੱਸਿਆ ਕਿ ਇੰਡੀਆ ਗੇਟ ਦੀ ਦਿੱਖ ਨੂੰ ਸੰਵਾਰਨ ਲਈ ਸਰਕਾਰ ਵੱਲੋਂ ਇਕ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ•ਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ•ਾਂ ਦੇ ਸਮਾਗਮਾਂ ਵਿੱਚ ਵੱਧ ਚੜ• ਕੇ ਭਾਗ ਲੈਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸ ਤੋਂ ਜਾਣੂੰ ਕਰਾਉਣ। ਇਸੇ ਦੌਰਾਨ ਗੇਟ ਵੇਅ ਆਫ ਇੰਡੀਆ 'ਤੇ ਢਾਡੀ ਜੱਥਿਆਂ ਵੱਲੋਂ ਸ਼ਹੀਦ ਦੀ ਯਾਦ ਵਿੱਚ ਵਾਰਾਂ ਵੀ ਗਾਈਆਂ।
ਇਸ ਉਪਰੰਤ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ਅਟਾਰੀ ਵਿਖੇ ਵੀ ਸ਼ਹੀਦੀ ਸਮਾਗਮ ਕਰਾਇਆ ਗਿਆ ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਗਏ। ਕੀਰਤਨੀ ਸਿੰਘਾਂ ਨੇ ਗੁਰੂ ਜਸ ਗਾਇਨ ਕੀਤਾ ਅਤੇ ਢਾਡੀ ਜਥਿਆਂ ਨੇ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ•ਾਂ ਦੀ ਸ਼ਹਾਦਤ ਦਾ ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਵੱਡੀ ਗਿਣਤੀ 'ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ ਕੇ ਮਹਾਨ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ੍ਰ ਸਰਕਾਰੀਆ ਵੱਲੋਂ ਉਥੇ ਸਥਿਤ ਅਜਾਇਬ ਘਰ ਦਾ ਦੌਰਾ ਕੀਤਾ। ਇਸ ਮੌਕੇ ਉਨ•ਾਂ ਸ. ਸ਼ਾਮ ਸਿੰਘ ਅਟਾਰੀਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰ ਤਰਸੇਮ ਸਿੰਘ ਡੀ:ਸੀ: ਨੇ ਕਿਹਾ ਕਿ ਸਾਨੂੰ ਸਭ ਨੂੰ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੇ 18 ਸਾਲ ਦੀ ਉਮਰ ਵਿੱਚ ਯੁੱਧਾਂ ਵਿੱਚ ਭਾਗ ਲੈਣਾ ਸ਼ੁਰੂ ਕਰ ਦਿੱਤਾ ਸੀ ਅਤੇ ਆਪਣੀ ਉਮਰ ਦੇ ਆਖਰੀ ਪੜਾਅ ਵਿੱਚ ਵੀ ਸਿੱਟਿਆ ਦੇ ਅੰਜਾਮ ਦੀ ਪਰਵਾਹ ਕੀਤੇ ਬਿਨਾਂ ਖੁਦ ਆਖਰੀ ਹਮਲੇ ਦੀ ਅਗਵਾਈ ਕੀਤੀ ਅਤੇ ਆਖਰੀ ਸਾਹ ਤੱਕ ਲੜਦੇ ਰਹੇ।
ਜ਼ਿਕਰਯੋਗ ਹੈ ਕਿ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਸਿੱਖ ਇਤਿਹਾਸ ਦਾ ਇਕ ਚਮਕਦਾ ਹੀਰਾ ਹੈ। ਮਹਾਰਾਜਾ ਰਣਜੀਤ ਸਿੰਘ ਸਮੇਂ ਵੱਖ-ਵੱਖ ਮੁਹਿੰਮਾਂ ਵਿਚ ਅਤੇ ਮਹਾਰਾਜਾ ਸਾਹਿਬ ਦੇ ਦਿਹਾਂਤ ਉਪਰੰਤ 10 ਫਰਵਰੀ, 1846 ਨੂੰ ਸਤਲੁਜ ਦਰਿਆ ਦੇ ਕੰਢੇ ਸਭਰਾਵਾਂ ਨੇੜੇ ਉਨ•ਾਂ ਅੰਗਰੇਜ਼ਾਂ ਖਿਲਾਫ਼ ਇਕ ਜ਼ਬਰਦਸਤ ਤੇ ਖੂਨੀ ਯੁੱਧ ਲੜਿਆ ਸੀ ਅਤੇ ਇਸ ਲੜਾਈ ਵਿਚ ਉਨ•ਾਂ ਨੇ ਬੇਮਿਸਾਲ ਬਹਾਦਰੀ ਦਿਖਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਤਾ ਸੀ। ਇਸੇ ਬਹਾਦਰੀ ਸਦਕਾ ਜਨਰਲ ਸ਼ਾਮ ਸਿੰਘ ਅਟਾਰੀਵਾਲਾ ਦਾ ਨਾਮ ਅੱਜ ਵੀ ਬੜੇ ਫ਼ਖਰ ਨਾਲ ਲਿਆ ਜਾਂਦਾ ਹੈ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ, ਸ੍ਰ ਭਗਵੰਤਪਾਲ ਸਿੰਘ ਸੱਚਰ ਜਿਲ•ਾ ਕਾਂਗਰਸ ਪ੍ਰਧਾਨ ਦਿਹਾਤੀ, ਸ੍ਰ ਦਿਲਰਾਜ ਸਿੰਘ ਸਰਕਾਰੀਆ, ਬ੍ਰਿਗੇਡੀਅਰ ਏ;ਪੀ: ਸਿੰਘ, ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀ ਵਿਕਾਸ ਹੀਰਾ ਐਸ:ਡੀ:ਐਮ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸ: ਲਖਬੀਰ ਸਿੰਘ ਏ:ਡੀ:ਸੀ:ਪੀ, ਸ੍ਰ ਕਸ਼ਮੀਰ ਸਿੰਘ ਖਿਆਲਾ ਜਿਲ•ਾ ਪ੍ਰੀਸ਼ਦ ਮੈਂਬਰ ਵੀ ਹਾਜ਼ਰ ਸਨ।