← ਪਿਛੇ ਪਰਤੋ
ਐਸ.ਏ.ਐਸ.ਨਗਰ, 11 ਫਰਵਰੀ 2019: ਡਾ. ਹਰਪਾਲ ਸਿੰਘ ਨੇ ਬਤੌਰ ਮੁੱਖ ਖੇਤੀਬਾੜੀ ਅਫਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਚਾਰਜ ਸੰਭਾਲ ਲਿਆ ਹੈ। ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ•ਾ ਖੇਤੀਬਾੜੀ ਅਫਸਰ ਦੇ ਦਫਤਰ ਦੇ ਸਮੂਹ ਕਰਮਚਾਰੀਆਂ ਨੇ ਉਨ•ਾਂ ਦਾ ਸਵਾਗਤ ਕੀਤਾ। ਡਾ. ਹਰਪਾਲ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ 20 ਨਵੰਬਰ 1986 ਨੂੰ ਬਤੌਰ ਖੇਤੀਬਾੜੀ ਇੰਸਪੈਕਟਰ ਬਲਾਕ ਸਰੋਆ ਜ਼ਿਲ•ਾ ਹੁਸਿਆਰਪੁਰ ਵਿਖੇ ਜੁਆਇੰਨ ਕੀਤਾ ਸੀ ਅਤੇ ਸਾਲ 2011 ਤੋਂ ਹੁਣ ਤੱਕ ਬਤੌਰ ਖੇਤੀਬਾੜੀ ਅਫਸਰ ਜ਼ਿਲ•ਾ ਰੂਪਨਗਰ ਵਿਖੇ ਸੇਵਾ ਨਿਭਾ ਰਹੇ ਸਨ। ਚਾਰਜ ਸੰਭਾਲਣ ਉਪਰੰਤ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਨੇ ਕਿਹਾ ਕਿ ਕਿਸਾਨੀ ਹਿੱਤ ਵਿਚ ਸੇਵਾ ਕਰਨਾ ਉਨ•ਾਂ ਦਾ ਮੁਢਲਾ ਕੰਮ ਹੋਵੇਗਾ, ਜ਼ਿਲ•ੇ ਵਿਚ ਖੇਤੀਬਾੜੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਘੱਟ ਖਰਚੇ ਕਰਕੇ ਵੱਧ ਆਮਦਨ ਪ੍ਰਾਪਤ ਕਰਨ ਸਬੰਧੀ ਉਪਰਾਲੇ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੁਆਲਿਟੀ ਕੰਟਰੋਲ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਉਚ ਮਿਆਰੀ ਖਾਦਾਂ ਅਤੇ ਕੀਟ ਨਾਸ਼ਕ ਦਵਾਈਆਂ ਉਪਲੱਬਧ ਕਰਵਾਈਆਂ ਜਾਣ। ਉਨ•ਾਂ ਨੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਕੰਮ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਕਿਸਾਨਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਿਸਮ ਦੀ ਸਮੱਸਿਆ ਦੇ ਹੱਲ ਲਈ ਖੇਤੀਬਾੜੀ ਵਿਭਾਗ ਦੇ ਜ਼ਿਲ•ਾ ਦਫਤਰ ਅਤੇ ਬਲਾਕ ਪੱਧਰੀ ਦਫਤਰਾਂ ਵਿਚ ਸੰਪਰਕ ਕੀਤਾ ਜਾਵੇ।
Total Responses : 936