← ਪਿਛੇ ਪਰਤੋ
ਹੁਸ਼ਿਆਰਪੁਰ, 16 ਫਰਵਰੀ 2019 - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ (ਐਸ.ਏ.ਐਸ ਨਗਰ) ਦੇ ਪ੍ਰਿੰਸੀਪਲ ਮੈਡਮ ਸੁਹਿੰਦਰ ਕੌਰ ਨੂੰ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪ੍ਰਸ਼ੰਸਾ ਸਰਟੀਫਿਕੇਟ ਹਾਸਲ ਹੋਇਆ ਹੈ। ਮੈਡਮ ਸੁਹਿੰਦਰ ਕੌਰ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਅਤੇ ਸਕੂਲ 'ਚ ਪੜ੍ਹਾਈ ਦੀ ਬਿਹਤਰ ਕੁਆਲਿਟੀ ਸਦਕਾ ਵਿਭਾਗ ਵੱਲੋਂ ਸਨਮਾਨਤ ਕੀਤਾ ਗਿਆ ਹੈ। ਕ੍ਰਿਸ਼ਨ ਕੁਮਾਰ ਸਕੱਤਰ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮੈਡਮ ਸੁਹਿੰਦਰ ਕੌਰ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਸਰਟੀਫਿਕੇਟ 'ਚ ਲਿਖਿਆ ਕਿ ਪੰਜਾਬ ਦੇ ਹੋਰਨਾਂ ਸਕੂਲਾਂ ਦੇ ਅਧਿਆਪਕਾਂ ਲਈ ਉਹ ਇਕ ਮਾਰਗਦਰਸ਼ਕ ਹਨ।
Total Responses : 260