ਫਰੀਦਕੋਟ, 16 ਫਰਵਰੀ :ਅੱਜ ਮੈਡੀਕਲ ਪ੍ਰੈਕਟੀਸ਼ੀਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਡਾ ਰਛਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਿਲ੍ਹਾ ਪ੍ਰਧਾਨ ਡਾ ਜਗਜੀਤ ਸਿੰਘ ਖਾਲਸਾ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਤੋ ਪਹਿਲਾਂ ਪੁਲਾਮਾ 'ਚ ਵਾਪਰੇ ਦਹਿਸ਼ਤਗਰਦੀ ਹਮਲੇ ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ , ਸ਼ਹੀਦ ਹੋਏ ਜਵਾਨਾਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸਰਧਾਂਜਲੀ ਦਿੱਤੀ। ਇਸ ਤੋ ਬਾਅਦ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜਿਲ੍ਹਾ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਤਰਨਤਾਰਨ ਵਿਖੇ ਹੋ ਰਹੀ ਡਿਪਟੀ ਕਮਿਸ਼ਨਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਐਸੋਸੀਏਸ਼ਨ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਪਿੰਡਾਂ ਵਿੱਚ ਸਸਤੀਆਂ ਅਤੇ ਮੁੱਢਲੀਆਂ ਸਿਹਤ ਸਹੂਲਤਾਂ ਦੇ ਰਹੇ ਡਾਕਟਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਤਿੱਖਾ ਸੰਘਰਸ਼ ਉਲੀਕ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਤੇ ਰਛਪਾਲ ਸਿੰਘ ਸਿੰਘ ਪ੍ਰਧਾਨ ਬਲਾਕ ਫਰੀਦਕੋਟ ਨੇ ਆਪਣੇ ਭਾਸ਼ਣ ਵਿੱਚ ਸਾਰੇ ਮੈਬਰਾਂ ਨੂੰ ਸਾਫ ਸੁਥਰੀ ਪ੍ਰੈਕਟਿਸ ਕਰਨ ਅਤੇ ਸਮਾਜ ਪ੍ਰਤੀ ਆਪਣੇ ਫਰਜ ਪਛਾਣਦੇ ਹੋਏ ਗਰੀਬ ਲੋਕਾਂ ਦੀ ਤਨਦੇਹੀ ਨਾਲ ਸੇਵਾ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਜਰਨਲ ਸਕੱਤਰ,ਡਾ ਕੁਲਵੰਤ ਚਹਿਲ,ਡਾ ਐਸ ਐਚ ਵੋਹਰਾ, ਡਾ ਰਜਿੰਦਰ ਕੁਮਾਰ,ਡਾ ਰਮੇਸ਼ ਕੁਮਾਰ,ਡਾ ਗੁਰਦੀਪ ਸਿੰਘ ਕਾਬਲ ਵਾਲਾ,ਗੁਰਮੀਤ ਸਿੰਘ ਢੁੱਡੀ,ਡਾ ਪ੍ਰੇਮ ਸਿੰਘ,ਡਾ ਸ਼ਰਨਜੀਤ ਕੌਰ ਅਤੇ ਜਰਨਲਿਸਟ ਗੁਰਪ੍ਰੀਤ ਸਿੰਘ ਆਦਿ ਹਾਜਰ ਸਨ।