← ਪਿਛੇ ਪਰਤੋ
ਮੋਹਾਲੀ 16 ਫਰਵਰੀ 2019: ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਲੰਬੀ ਹਲਕੇ ਦੇ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਬਿਊਰੋ ਵੱਲੋਂ 60 ਦਿਨ ਪੂਰੇ ਹੋਣ ਤੇ ਹਾਲੇ ਤੱਕ ਇਸ ਮਾਮਲੇ ਵਿੱਚ ਚਲਾਨ ਪੇਸ਼ ਨਹੀਂ ਕੀਤਾ ਗਿਆ ਸੀ, ਜਿਸ ਕਰਕੇ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਗਈ ਹੈ। ਵਿਜੀਲੈਂਸ ਅਧਿਕਾਰੀਆਂ ਨੇ ਹੁਣ ਤੱਕ ਚਲਾਨ ਨਾਂ ਪੇਸ਼ ਕਰਨ ਸਬੰਧੀ ਅਦਾਲਤ ਚ ਦੱਸਿਆ ਕਿ ਕੋਲਿਆਂਵਾਲੀ ਨਾਲ ਸਬੰਧਤ ਮਾਮਲੇ ਨਾਲ ਹੋਰ ਕਾਨੂੰਨੀ ਧਾਰਾਵਾਂ ਵੀ ਜੋੜੀਆਂ ਗਈਆਂ ਨੇ ਪਰ ਅਦਾਲਤ ਨੇ ਵਿਜੀਲੈਂਸ ਦੀ ਦਲੀਲ ਨੂੰ ਨਾਂ ਮੰਨਦੇ ਹੋਏ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ।
Total Responses : 942