ਅੰਮ੍ਰਿਤਸਰ 16 ਫਰਵਰੀ 2019: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ 20 ਫਰਵਰੀ ਤੱਕ ਤਬਾਦਲੇ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਦੇ ਕੀਤੇ ਹੁਕਮਾਂ ਤੋਂ ਬਾਅਦ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵੱਲੋਂ ਵੱਖ-ਵੱਖ ਥਾਣਿਆਂ ਦੇ ਮੁਖੀਆਂ ਨੂੰ ਬਦਲਣ ਦੇ ਹੁਕਮ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਸ੍ਰੀ ਪਰਮਪਾਲ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਇੰਸਪੈਕਟਰ ਹਰਪਾਲ ਸਿੰਘ ਨੂੰ ਥਾਣਾ ਲੋਪੋਕੇ ਦਾ ਮੁਖੀ, ਇੰਸਪੈਕਟਰ ਸਰਬਜੀਤ ਸਿੰਘ ਨੂੰ ਪੁਲਿਸ ਥਾਣਾ ਭਿੰਡੀ ਸੈਦਾਂ ਦਾ ਮੁਖੀ, ਇੰਸਪੈਕਟਰ ਭਾਰਤ ਭੂਸ਼ਨ ਨੂੰ ਪੁਲਸ ਥਾਣਾ ਰਾਜਾਸਾਂਸੀ ਦਾ ਮੁਖੀ, ਸਬ-ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਥਾਣਾ ਘਰਿੰਡਾ ਦਾ ਮੁਖੀ, ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ ਥਾਣਾ ਅਜਨਾਲਾ ਦਾ ਮੁਖੀ, ਮਹਿਲਾ ਸਬ-ਇੰਸਪੈਕਟਰ ਮੈਡਮ ਪ੍ਰੀਤੀ ਨੂੰ ਥਾਣਾ ਖਿਲਚੀਆਂ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਦ ਕਿ ਥਾਣਾ ਲੋਪੋਕੇ ਦੇ ਪਹਿਲੇ ਮੁਖੀ ਗੁਰਵਿੰਦਰ ਸਿੰਘ ਅਤੇ ਥਾਣਾ ਰਾਜਾਸਾਂਸੀ ਦੇ ਪਹਿਲੇ ਮੁਖੀ ਸੁਖਜਿੰਦਰ ਸਿੰਘ ਖਹਿਰਾ ਨੂੰ ਪੁਲਿਸ ਲਾਈਨ 'ਚ ਹਾਜ਼ਰ ਹੋਣ ਦੇ ਹੁਕਮ ਕੀਤੇ ਗਏ ਹਨ। ਵੱਖ-ਵੱਖ ਥਾਣਿਆਂ ਦੇ ਨਵ-ਨਿਯੁਕਤ ਸਾਰੇ ਪੁਲਿਸ ਮੁਖੀਆਂ ਨੂੰ ਤੁਰੰਤ ਆਪਣੀ ਡਿਊਟੀ ਤੇ ਹਾਜ਼ਰ ਹੋਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।