ਦੇਵਾਂ ਨੰਦ ਸ਼ਰਮਾ
ਫਰੀਦਕੋਟ, 19 ਫਰਵਰੀ: ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ, ਆਈ.ਏ.ਐਸ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਇਸ ਟਰੇਨਿੰਗ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਰੀਦਕੋਟ ਬਲਾਕ ਦੇ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਫਰੀਦਕੋਟ ਵਿਖੇ ਸਿਖਲਾਈ ਕੈਂਪ 20 ਫਰਵਰੀ ਤੋਂ ਸ਼ੁਰੂ ਹੋ ਕੇ 02 ਅਪ੍ਰੈਲ 2019 ਤੱਕ ਚੱਲਣਗੇ ਜਦਕਿ ਕੋਟਕਪੂਰਾ ਬਲਾਕ ਦੇ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਕੋਟਕਪੂਰਾ ਵਿਖੇ 20 ਫਰਵਰੀ ਤੋਂ ਸ਼ੁਰੂ ਹੋ ਕੇ 02 ਮਾਰਚ 2019 ਤੱਕ ਲਗਾਏ ਜਾਣਗੇ। ਉਨ•ਾਂ ਦੱਸਿਆ ਕਿ ਕਿ ਪੰਚਾਂ ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਿੰਡਾਂ ਦਾ ਵਿਉਂਤਬੱਧ ਵਿਕਾਸ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੇ ਦੌਰਾਨ ਪੰਚਾਇਤਾਂ ਨੂੰ ਉਨਾਂ ਦੀਆਂ ਸ਼ਕਤੀਆਂ ਅਤੇ ਜਿੰੰਮੇਵਾਰੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਪੰਚਾਇਤੀ ਰਾਜ ਐਕਟ, ਵਿਲੇਜ਼ ਕਾਮਨ ਲੈਂਡ ਐਕਟ, ਸ਼ਾਮਲਾਤ ਜਮੀਨਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਸਭਾ ਦੀ ਬਣਤਰ, ਕੋਰਮ, ਮਤਾ, ਮੀਟਿੰਗਾਂ, ਐਸਟੀਮੇਟ, ਮੈਟੀਰੀਅਲ ਦੀ ਖਰੀਦ, ਫੰਡਾਂ ਦੀ ਵਰਤੋਂ, ਵਿੱਤੀ ਲੇਖੇ ਦਾ ਰੱਖ ਰਖਾਵ, ਰਿਕਾਰਡ ਅਤੇ ਰਜਿਸਟਰਾਂ ਦੀ ਸਾਂਭ ਸੰਭਾਲ, ਪੰਚਾਇਤ ਸਕੱਤਰ ਦਾ ਰੋਲ, ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਸਿਖਲਾਈ ਪ੍ਰੋਗਰਾਮ ਦੇ ਦੌਰਾਨ ਸਰਕਾਰੀ ਸਕੀਮਾਂ ਦਾ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਇਹ ਵੀ ਦੱਸਿਆ ਜਾਵੇਗਾ ਕਿ ਇੰਨਾਂ ਸਕੀਮਾਂ ਤੋਂ ਕਿਸ ਤਰਾਂ ਲਾਭ ਲੈਣਾ ਹੈ, ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਪੰਚਾਇਤਾਂ ਨੂੰ ਇਹ ਵੀ ਜਾਗਰੂਕ ਕੀਤਾ ਜਾਵੇਗਾ ਕਿ ਸਿੱਖਿਆ ਦੇ ਸੁਧਾਰ ਵਿਚ ਪੰਚਾਇਤਾਂ ਕਿਸ ਤਰਾਂ ਯੋਗਦਾਨ ਪਾ ਸਕਦੀਆਂ ਹਨ। ਇਸ ਦੇ ਨਾਲ ਉਨ•ਾਂ ਇਹ ਵੀ ਅਪੀਲ ਕਰਦਿਆਂ ਕਿਹਾ ਕਿ ਚੁਣੀਆਂ ਗਈਆਂ ਔਰਤਾਂ ਖੁਦ ਇਸ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ।