ਦੇਵਾਂ ਨੰਦ ਸ਼ਰਮਾ
ਫਰੀਦਕੋਟ, 20 ਫਰਵਰੀ 2019 - ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਫਰੀਦਕੋਟ ਵੱਲੋਂ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਤਹਿਤ ਫਰੀਦਕੋਟ ਬਲਾਕ ਦਾ ਸੈਮੀਨਾਰ ਪਿੰਡ ਗੋਲੇਵਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੈਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਸ੍ਰੀ ਕਰਨਵੀਰ ਇੰਦੌਰਾ ਨੇ ਸ਼ਿਰਕਤ ਕੀਤੀ।
ਇਸ ਮੌਕੇ ਸ੍ਰੀ ਕਰਨਵੀਰ ਇੰਦੌਰਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਸ.ਸੀ ਕਮਿਸ਼ਨ ਤੱਕ ਕੋਈ ਵੀ ਵਿਆਕਤੀ ਪਹੁੰਚ ਕਰ ਸਕਦਾ ਹੈ ਅਤੇ ਆਪਣੇ ਨਾਲ ਹੋਈ ਕਿਸੇ ਵੀ ਜਿਆਦਤੀ ਦੀ ਲਿਖਤੀ ਸ਼ਿਕਾਇਤ ਭੇਜ ਸਕਦਾ ਹੈ।
ਜਿਲ•ਾ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਅਫਸਰ ਸ੍ਰੀ ਗੁਰਮੀਤ ਸਿੰਘ ਬਰਾੜ ਅਤੇ ਜਿਲ•ਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਸ਼ਿੰਦਰਪਾਲ ਕੌਰ ਨੇ ਸੈਮੀਨਰ ਵਿੱਚ ਲੋਕਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਣਕਾਰੀ ਦਿੱਤੀ ਗਈ ਅਤੇ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ ।
ਇਸ ਮੌਕੇ ਸਮਾਜ ਸੇਵੀ ਜਥੇਬੰਦੀ ਬਾਬਾ ਜੀਵਨ ਸਿੰਘ ਕਲੱਬ ਦੇ ਅਹੁੱਦੇਦਾਰਾਂ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ, ਪੰਚਾਇਤ ਸਕੱਤਰ ਨਰੇਗਾ ਨਾਲ ਸਬੰਧਤ ਅਧਿਕਾਰੀ, ਕਰਮਚਾਰੀ ਅਤੇ ਲਖਵੀਰ ਸਿੰਘ ਲੱਖਾ ਕਲੱਬ ਪ੍ਰਧਾਨ, ਨਸੀਬ ਸਿੰਘ ਸਰਪੰਚ ਗੋਲੇਵਾਲਾ, ਗੋਰਾ ਸਿੰਘ, ਤਰਸੇਮ ਸਿੰਘ, ਬੁੱਧ ਸਿੰਘ ਆਦਿ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।