← ਪਿਛੇ ਪਰਤੋ
ਦੇਵਾਂ ਨੰਦ ਸ਼ਰਮਾ
ਫਰੀਦਕੋਟ 20 ਫਰਵਰੀ 2019: ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਚਲਾਈ ਜਾ ਰਹੀ ਹੈ। ਇਸ ਸਕੀਮ ਤਹਿਤ 5 ਜਾਂ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਸਲਾਨਾ ਦਿੱਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ: ਗੁਰਲਵਲੀਨ ਸਿੰਘ ਸਿੱਧੂ ਨੇ ਦਿੱਤੀ। ਉਨ•ਾਂ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ 'ਚ ਦਿੱਤੀ ਜਾਵੇਗੀ ਜੋ ਕਿ ਸਿੱਧੀ ਉਨ•ਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ ਇਹ ਰਾਸ਼ੀ ਸਿਰਫ ਉਨ•ਾਂ ਕਿਸਾਨ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਜਿਨ•ਾਂ ਦੀ ਖੇਤੀ ਯੋਗ ਜ਼ਮੀਨ ਹੈ। ਇਸ ਮੌਕੇ ਡਿਪਟੀ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਕਿਸਾਨ ਸਬੰਧਤ ਕੋਆਪ੍ਰੇਟਿਵ ਸੋਸਾਇਟੀ ਤੋਂ ਸਵੈ-ਘੋਸ਼ਨਾ ਪ੍ਰਾਪਤ ਕਰਕੇ ਅਤੇ ਉਸ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ ਇਹ ਸਵੈ ਘੋਸ਼ਨਾ ਪੱਤਰ 25 ਫਰਵਰੀ ਤੱਕ ਕੋਆਪ੍ਰੇਟਿਵ ਸੁਸਾਇਟੀ ਵਿੱਚ ਜਮ•ਾਂ ਕਰਵਾ ਕੇ ਲਾਭ ਲੈ ਸਕਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਸ: ਹਰਵਿੰਦਰ ਸਿੰਘ ਅਤੇ ਸਹਾਇਕ ਰਜਿਸਟਰਾਰ ਸੁਖਜੀਤ ਸਿੰਘ ਬਰਾੜ ਵੀ ਹਾਜ਼ਰ ਸਨ।
Total Responses : 872