ਹੁਸ਼ਿਆਰਪੁਰ, 20 ਫਰਵਰੀ2019 - ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ•ੇ ਵਿਚ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਮਗਨਰੇਗਾ ਅਧੀਨ ਪਿੰਡਾਂ ਵਿਚ ਪਾਰਕ ਬਣਾਏ ਜਾ ਰਹੇ ਹਨ, ਤÎਾਂ ਜੋ ਪਿੰਡ ਵਾਸੀਆਂ ਨੂੰ ਤੰਦਰੁਸਤ ਰਹਿਣ ਦਾ ਸੁਨੇਹਾ ਦਿੱਤਾ ਜਾ ਸਕੇ। ਉਨ•ਾਂ ਦੱਸਿਆ ਕਿ ਪਿੰਡਾਂ ਦੇ ਸੁੰਦਰੀਕਰਨ ਨੂੰ ਲੈ ਕੇ ਜ਼ਿਲ•ੇ ਦੇ ਹਰ ਬਲਾਕ ਵਿਚ 15 ਪਾਰਕ ਬਣਾਉਣ ਦਾ ਹੰਭਲਾ ਮਾਰਿਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ ਜ਼ਿਲ•ੇ ਦੇ ਵੱਖ-ਵੱਖ ਬਲਾਕਾਂ ਵਿਚ 18 ਪਾਰਕ ਬਣ ਚੁੱਕੇ ਹਨ, ਜਦਕਿ 50 ਪਾਰਕਾਂ ਦਾ ਕੰਮ ਜਾਰੀ ਹੈ। ਉਨ•ਾਂ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਦਸੂਹਾ ਬਲਾਕ ਦੇ ਪਿੰਡ ਸੈਹਰਕ ਵਿਚ ਬਣਾਇਆ ਗਿਆ ਪਾਰਕ ਜਿੱਥੇ ਪਿੰਡ ਵਾਸੀਆਂ ਨੂੰ ਆਪਣੀ ਸਿਹਤ ਤੰਦਰੁਸਤ ਰੱਖਣ ਦਾ ਸੁਨੇਹਾ ਦੇ ਰਿਹਾ ਹੈ, ਉਥੇ ਇਸ ਪਾਰਕ ਦੇ ਬਣਨ ਨਾਲ ਪਿੰਡ ਦੀ ਨੁਹਾਰ ਵੀ ਬਦਲ ਗਈ ਹੈ। ਉਨ•ਾਂ ਦੱਸਿਆ ਕਿ ਬੰਜਰ ਜ਼ਮੀਨ 'ਤੇ ਪਾਰਕ ਬਣਨ ਨਾਲ ਪਿੰਡ ਵਿਚ ਖੁਸ਼ਹਾਲੀ ਅਤੇ ਹਰਿਆਲੀ ਪਰਤ ਆਈ ਹੈ। ਬਜ਼ੁਰਗ ਅਤੇ ਬੱਚਿਆਂ ਲਈ ਇਹ ਆਕਰਸ਼ਨ ਦਾ ਕੇਂਦਰ ਬਣ ਗਿਆ ਹੈ ਅਤੇ ਇਥੇ ਸਵੇਰੇ ਸ਼ਾਮ ਚਹਿਲ-ਪਹਿਲ ਲੱਗੀ ਰਹਿੰਦੀ ਹੈ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪਿੰਡ ਸੈਹਰਕ ਦੀ ਪੰਚਾਇਤ ਨੇ 1.5 ਏਕੜ ਜ਼ਮੀਨ 'ਤੇ ਪਾਰਕ ਬਣਾਉਣ ਲਈ ਮਤਾ ਪਾਸ ਕਰਕੇ ਇਸਦੀ ਪਹਿਲ ਕੀਤੀ ਹੈ। ਉਨ•ਾਂ ਦੱਸਿਆ ਕਿ ਇਸ ਬੰਜਰ ਜ਼ਮੀਨ 'ਤੇ ਚਹਿਲ-ਪਹਿਲ ਕਰਨ ਲਈ ਮਗਨਰੇਗਾ ਵਰਕਰਾਂ ਨੇ ਜੀਅ-ਤੋੜ ਮਿਹਨਤ ਕਰਦਿਆਂ ਇਸਦੀ ਨੁਹਾਰ ਬਦਲ ਦਿੱਤੀ ਹੈ। ਉਨ•ਾਂ ਦੱਸਿਆ ਕਿ ਕਰੀਬ ਸਵਾ 5 ਲੱਖ ਰੁਪਏ ਦੀ ਲਾਗਤ ਨਾਲ ਇਹ ਪਾਰਕ ਬਣਾਈ ਗਈ ਹੈ ਅਤੇ ਪਾਰਕ ਦੀ ਖੂਬਸੂਰਤੀ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਪਾਰਕ ਦੇ ਚਾਰੇ ਪਾਸੇ 3 ਫੁੱਟ ਦਾ ਟਰੈਕ ਬਣਾਇਆ ਗਿਆ ਹੈ, ਤਾਂ ਜੋ ਪਿੰਡ ਵਾਸੀ ਸਵੇਰੇ ਸ਼ਾਮ ਸੈਰ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਰਕ ਦੇ ਸੁੰਦਰੀਕਰਨ ਲਈ ਫੁੱਲਾਂ ਦੇ ਬੂਟੇ, ਲਾਈਟ ਅਤੇ ਫੁਹਾਰੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਜੋ ਇਸਦੀ ਖੂਬਸੂਰਤੀ ਨੂੰ ਚਾਰ ਚੰਨ ਲਗਾ ਰਿਹਾ ਹੈ। ਉਨ•ਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿਚ ਬਣੇ ਇਸ ਪਾਰਕ ਦੀ ਖੂਬਸੂਰਤੀ ਬਰਕਰਾਰ ਰੱਖਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ•ਾਂ ਜ਼ਿਲ•ੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ, ਕਿਉਂਕਿ ਇਕਜੁੱਟਤਾ ਨਾਲ ਪਿੰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਅਤੇ ਤੰਦਰੁਸਤ ਬਣਾਇਆ ਜਾ ਸਕਦਾ ਹੈ।