ਨਵੀਂ ਦਿੱਲੀ, 22 ਫਰਵਰੀ 2019 - ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਦੇਸ਼ ਭਰ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ 'ਤੇ ਸਵਾਲ ਉੱਠ ਰਹੇ ਸਨ। ਜਿਸ 'ਤੇ ਸੁਪਰੀਮ ਕੋਰਟ ਨੇ ਸਖਤ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਅਤੇ 10 ਸੂਬਿਆਂ ਨੂੰ ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਅਧਿਕਾਰੀ ਨਿਯੁਕਤ ਕੀਤੇ ਜਾਣ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਧਰੇ ਕਸ਼ਮੀਰੀ ਵਿਦਿਆਰਥੀਆਂ ਨਾਲ ਗਲਤ ਸਲੂਕ ਹੋ ਰਿਹਾ ਹੈ ਜਾਂ ਮਾਰ ਕੁੱਟ ਵਰਗੀਆਂ ਘਟਨਾਵਾਂ ਹੋ ਰਹੀਆਂ ਹਨ ਤਾਂ ਉੱਥੇ ਜਲਦ ਪੁਲਿਸ ਦੀ ਮੌਜੂਦਗੀ ਤੈਅ ਕੀਤੀ ਜਾਵੇ।