ਚੰਡੀਗੜ੍ਹ, 22 ਫਰਵਰੀ 2019 - ਆਮ ਆਦਮ ਪਾਰਟੀ ਦੀਆਂ ਨਵ ਵਿਆਹੀਆਂ ਵਿਧਾਇਕਾਂ ਪ੍ਰੋ.ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਤੇ ਦੋਹਾਂ ਦੇ ਜੀਵਨ ਸਾਥੀਆਂ ਨੂੰ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸ਼ੀਰਵਾਦ ਦਿੱਤਾ।
'ਆਪ' ਵਿਧਾਇਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਜਿੱਥੇ ਕੈਪਟਨ ਨੇ ਨਵ-ਵਿਆਹੀਆਂ ਜੋੜੀਆਂ ਨੂੰ ਵਿਆਹ ਦੀਆਂ ਮੁਬਾਰਕਾਂ ਦਿੱਤੀਆਂ, ਉੱਥੇ ਹੀ ਉਨ੍ਹਾਂ ਨੂੰ ਢੇਰ ਸਾਰਾ ਆਸ਼ੀਰਵਾਦ ਵੀ ਦਿੱਤਾ।