ਹੁਸ਼ਿਆਰਪੁਰ, 22 ਫਰਵਰੀ 2019 - ਜ਼ਿਲ•ਾ ਪ੍ਰਸਾਸ਼ਨ ਵਲੋਂ ਹੁਸ਼ਿਆਰਪੁਰ ਵਿਖੇ ਹੋਣ ਵਾਲੇ ਸਾਈਕਲਿੰਗ ਦੇ ਮਹਾਂਕੁੰਭ ਅਤੇ ਹਾਫ਼ ਮੈਰਾਥਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪੰਜਾਬ ਵਿੱਚ ਪਹਿਲੀ ਵਾਰ ਹੋਣ ਵਾਲੇ ਇਸ ਈਵੈਂਟ ਨੂੰ ਸਫ਼ਲ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ। ਉਨ•ਾਂ ਕਿਹਾ ਕਿ 10 ਮਾਰਚ ਨੂੰ 'ਹੁਸ਼ਿਆਰਪੁਰ ਰਾਈਡ ਐਂਡ ਰਨ' ਈਵੈਂਟ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ 150 ਸਾਈਕਲਿਸਟ ਦਾ 120 ਕਿਲੋਮੀਟਰ ਰੇਸ ਮੁਕਾਬਲਾ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ•ਾ ਪ੍ਰਸ਼ਾਸਨ ਵਲੋਂ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਪ੍ਰੋਗਰਾਮ ਸੂਬੇ ਦਾ ਪਹਿਲਾ ਸਰਟੀਫਾਇਡ ਰੋਡ ਈਵੈਂਟ ਹੈ। ਉਨ•ਾਂ ਕਿਹਾ ਕਿ ਰੇਸ ਦੌਰਾਨ ਸਾਈਕਲਿਸਟ ਲਈ ਵਿਸ਼ੇਸ਼ ਤੌਰ 'ਤੇ ਮੈਡੀਕਲ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ਉਨ•ਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੂਟ ਮੁਤਾਬਕ ਵੱਖ-ਵੱਖ ਥਾਵਾਂ 'ਤੇ ਮੈਡੀਕਲ ਟੀਮਾਂ ਨਿਯੁਕਤ ਕੀਤੀਆਂ ਜਾਣ। ਉਨ•ਾਂ ਕਿਹਾ ਕਿ ਇਹ ਰੇਸ ਸਵੇਰੇ 5 ਵਜੇ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਤੋਂ ਸ਼ੁਰੂ ਹੋ ਕੇ ਵਾਪਸ ਆਊਟਡੋਰ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਉਨ•ਾਂ ਕਿਹਾ ਕਿ 'ਹੁਸ਼ਿਆਰਪੁਰ ਰਾਈਡ ਐਂਡ ਰਨ' ਈਵੈਂਟ ਤਹਿਤ 23 ਫਰਵਰੀ ਨੂੰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਪਰੋਮੋ ਈਵੈਂਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਦੌਰਾਨ ਉਹ ਪਰੋਮੋ ਰਨ ਵਿੱਚ ਹਿੱਸਾ ਲੈਣਗੇ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵਾਲੇ ਪਾਸੇ ਲਗਾਉਣ ਲਈ 'ਰਾਈਡ ਅਵੇਅ ਫਰਾਮ ਡਰੱਗਜ਼' ਵਿਸ਼ੇ 'ਤੇ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਵਿਚ ਸਾਈਕਲਿੰਗ ਰੇਸ ਤੋਂ ਇਲਾਵਾ ਹਾਫ ਮੈਰਾਥਨ ਵੀ ਕਰਵਾਈ ਜਾ ਰਹੀ ਹੈ, ਜੋ 21.1, 10 ਅਤੇ 5 ਕਿਲੋਮੀਟਰ ਦੀ ਹੋਵੇਗੀ। ਉਨ•ਾਂ ਦੱਸਿਆ ਕਿ 21.1 ਕਿਲੋਮੀਟਰ ਹਾਫ ਮੈਰਾਥਨ ਲਈ 350 ਰੁਪਏ, 10 ਅਤੇ 5 ਕਿਲੋਮੀਟਰ ਲਈ 250 ਰੁਪਏ ਰਜਿਸਟਰੇਸ਼ਨ ਫੀਸ ਰੱਖੀ ਗਈ ਹੈ, ਜਦਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਪੱਤਰਕਾਰਾਂ ਲਈ ਰਜਿਸਟ੍ਰੇਸ਼ਨ ਮੁਫਤ ਹੈ। ਉਨ•ਾਂ ਕਿਹਾ ਕਿ ਈਵੈਂਟ ਵਿਚ ਹਿੱਸਾ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ, ਮੈਡਲ, ਟੀ-ਸ਼ਰਟ, ਰਿਫਰੈਸ਼ਮੈਂਟ ਅਤੇ ਜਿੱਤਣ ਵਾਲੇ ਨੂੰ ਨਕਦ ਇਨਾਮ ਤੋਂ ਇਲਾਵਾ ਟਰਾਫੀ ਇਨਾਮ ਦੇ ਤੌਰ 'ਤੇ ਦਿੱਤੀ ਜਾਵੇਗੀ। ਇਸ ਈਵੈਂਟ ਉਪਰੰਤ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ।
ਹਾਫ ਮੈਰਾਥਨ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 4 ਮਾਰਚ ਰੱਖੀ ਗਈ ਹੈ। ਉਨ•ਾਂ ਕਿਹਾ ਕਿ ਹਾਫ ਮੈਰਾਥਨ ਵਿਚ ਰਜਿਸਟ੍ਰੇਸ਼ਨ ਕਰਵਾਉਣ ਲਈ ਸੇਵਾ ਕੇਂਦਰ, ਐਚ.ਡੀ.ਐਫ.ਸੀ ਦੀਆਂ ਸਾਰੀਆਂ ਬਰਾਂਚਾ, ਪੰਜਾਬ ਬਾਈਕਰਜ਼ ਸਟੋਰ ਹੁਸ਼ਿਆਰਪੁਰ ਅਤੇ ਵੈਬਸਾਈਟ……… www.8oshiarpurRide1ndRun.com 'ਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਸਾਈਕਲ ਰੇਸ ਅਤੇ ਮੈਰਾਥਨ ਦੇ ਰੂਟ ਵੱਖੋ-ਵੱਖਰੇ ਹੋਣਗੇ। ਇਸ ਤੋਂ ਇਲਾਵਾ ਉਨ•ਾਂ ਜ਼ਿਲ•ਾ ਪੁਲਿਸ ਨੂੰ ਸੁਰੱਖਿਆ ਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸ੍ਰੀ ਹਰਬੀਰ ਸਿੰਘ, ਆਈ.ਏ.ਐਸ. ਅਧਿਕਾਰੀ ਸ੍ਰੀ ਗੌਤਮ ਜੈਨ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਸਰੀਨ, ਐਸ.ਡੀ.ਐਮ. ਦਸੂਹਾ ਸ੍ਰੀ ਅਮਿਤ ਕੁਮਾਰ, ਐਸ.ਡੀ.ਐਮ. ਗੜ•ਸ਼ੰਕਰ ਸ੍ਰੀ ਹਰਬੰਸ ਸਿੰਘ, ਸ੍ਰੀ ਦੀਪਕ ਮਹਿਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।