← ਪਿਛੇ ਪਰਤੋ
ਚੰਡੀਗੜ੍ਹ, 22 ਫਰਵਰੀ 2019 : ਲੁਧਿਆਣਾ ਸੀਐਲਯੂ ਦੇ ਵਿਵਾਦਿਤ ਮਾਮਲੇ ਵਿੱਚ ਨਾਮ ਘਸੀਟੇ ਜਾਣ ਦੇ ਸਬੰਧ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇੱਕ ਸਰਕਾਰੀ ਬਿਆਨ ਰਾਹੀਂ ਕਿਹਾ ਹੈ “ਇਸ ਵਿਵਾਦ ਨਾਲ ਮੇਰਾ ਕੋਈ ਸਬੰਧ ਨਹੀਂ ਹੈ। ਮੈਂ ਸ੍ਰੀ ਸਿੱਧੂ ਨੂੰ ਇਹ ਪੁੱਛਣਾ ਚਾਹੁੰਦਾ ਹਾਂ ਕਿ ਇਹ ਸਪੱਸ਼ਟ ਕੀਤਾ ਜਾਵੇ ਕਿ ਮੇਰਾ ਨਾਂ ਇਸ ਜਾਂਚ ਵਿੱਚ ਕਿਵੇਂ ਸ਼ਾਮਲ ਕੀਤਾ ਗਿਆ। ਜੇਕਰ ਇਸ ਵਿੱਚ ਕੋਈ ਸਚਾਈ ਹੈ ਤਾਂ ਮਾਣਯੋਗ ਮੁੱਖ ਮੰਤਰੀ ਸਾਹਿਬ ਨੂੰ ਰਿਪੋਰਟ ਭੇਜੀ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਨੇ ਜਾਨ ਬੁੱਝ ਕੇ ਮਾੜੀ ਭਾਵਨਾ ਨਾਲ ਇੰਜ ਕੀਤਾ ਹੈ ਤਾਂ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ”
Total Responses : 942