ਚੰਡੀਗੜ੍ਹ 13 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਫੇਜ਼ 1, ਜਿਲਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣੇਦਾਰ ਜਸਵੀਰ ਸਿੰਘ ਅਤੇ ਹੌਲਦਾਰ ਰਾਜ ਕੁਮਾਰ ਨੂੰ ਸ਼ਿਕਾਇਤਕਰਤਾ ਦੇਵ ਰਾਜ, ਵਾਸੀ ਬਡਮਾਜਰਾ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ 'ਤੇ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਪੁੱਤਰ ਖਿਲਾਫ ਮੁਕੱਦਮਾ ਨਾ ਦਰਜ ਕਰਨ ਬਦਲੇ ਉਕਤ ਥਾਣੇਦਾਰ ਅਤੇ ਹੌਲਦਾਰ ਵਲੋਂ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋ ਗਿਆ ਹੈ।
ਵਿਜੀਲੈਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਸ.ਏ.ਐਸ ਨਗਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।