ਤਰਨਤਾਰਨ, 13 ਮਾਰਚ 2019 - ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦਾ ਭਤੀਜਾ ਗੁਰਿੰਦਰ ਸਿੰਘ ਟੋਨੀ ਅਤੇ ਉਨ੍ਹਾਂ ਦੀ ਪਤਨੀ ਤੇ ਜ਼ਿਲ੍ਹਾ ਪਰੀਸ਼ਦ ਮੈਂਬਰ ਰੁਪਿੰਦਰ ਕੌਰ ਬ੍ਰਹਮਪੁਰਾ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀਦਲ ਬਾਦਲ 'ਚ ਸ਼ਾਮਲ ਹੋ ਗਏ।
ਪਿੰਡ ਡੇਹਰਾ ਸਾਹਿਬ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਵਿਧਾਇਕ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਅਹੁਦੇਦਾਰ ਮੌਜੂਦ ਸਨ।